Congress ਕਰੇਗੀ ਐਨਆਰਸੀ ਤੇ ਸੀਏਏ ‘ਤੇ ਮੰਥਨ
ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਪੁੱਜਣਗੇ ਦਿੱਗਜ ਨੇਤਾ
ਨਵੀਂ ਦਿੱਲੀ, ਏਜੰਸੀ। ਮੰਦੀ ਪੈ ਰਹੀ ਅਰਥਵਿਵਸਥਾ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ (NRC) ਅਤੇ ਨਾਗਰਿਕਤਾ ਸੋਧ ਕਾਨੂੰਨ (CAA) ‘ਤੇ ਅੱਜ ਕਾਂਗਰਸ ਕਾਰਜਕਾਰਨੀ ਕਮੇਟੀ ਦੀ ਬੈਠਕ ‘ਚ ਮੰਥਨ ਹੋਵੇਗਾ। ਪਾਰਟੀ ਸੂਤਰਾਂ ਨੇ ਇੱਥੇ ਦੱਸਿਆ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਹੋਣ ਵਾਲੀ ਇਸ ਮਹੱਤਵਪੂਰਨ ਬੈਠਕ ‘ਚ ਪਾਰਟੀ ਦੇ ਸਾਰੇ ਦਿੱਗਜ ਨੇਤਾ ਮੌਜ਼ੂਦ ਰਹਿਣਗੇ। ਐਨਆਰਸੀ ਅਤੇ ਸੀਏਏ ‘ਤੇ ਦੇਸ਼ ‘ਚ ਮੱਚੀ ਹਲਚਲ ਦਰਮਿਆਨ ਕਾਂਗਰਸ ਕਾਰਜਕਾਰਨੀ ਕਮੇਟੀ ਦੀ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਬੈਠਕ ‘ਚ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਜਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜਾਦ, ਲੋਕ ਸਭਾ ‘ਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਸ਼ਾਸਤ ਸਾਰੇ ਰਾਜ ਦੇ ਮੁੱਖ ਮੰਤਰੀ ਅਤੇ ਮੁੱਖ ਸੰਗਠਨਾਂ ਦੇ ਮੁਖੀਆਂ ਸਮੇਤ ਹੋਰ ਨੇਤਾਵਾਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ। Congress
ਕਮੇਟੀ ਦੀ ਬੈਠਕ ‘ਚ ਇਹਨਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
- ਅਗਲੇ ਮਹੀਨੇ ਸੰਸਦ ਦੇ ਬਜਟ ਸੈਸ਼ਨ
- ਦਿੱਲੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ
- ਜੰਮੂ ਕਸ਼ਮੀਰ ‘ਤੇ ਸਰਕਾਰ ਦੀ ਨੀਤੀ ਤੇ ਵਿਦੇਸ਼ ਨੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।