ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News ਫੌਜਾ ਸਿੰਘ ਸਰਾ...

    ਫੌਜਾ ਸਿੰਘ ਸਰਾਰੀ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਖਟਕੜ ਕਲਾਂ ’ਚ ਰੋਸ ਪ੍ਰਦਰਸ਼ਨ ਕਰੇਗੀ ਕਾਂਗਰਸ

    Raja Waring

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਫੌਜਾ ਸਿੰਘ ਸਰਾਰੀ ਦੀ ਬਰਖਾਸਤਗੀ ਦੀ ਕੈਬਿਨਟ ਤੋਂ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ 21 ਅਕਤੂਬਰ ਨੂੰ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜ਼ੱਦੀ ਘਰ ਵਿਖੇ ਰੋਸ ਪ੍ਰਦਰਸਨ ਕਰੇਗੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੱਖ ਤੋਂ ਇਹ ਸ਼ਰਮਨਾਕ ਗੱਲ ਹੈ ਕਿ ਸਰਾਰੀ (Fauja Singh Sarari) ਖਿਲਾਫ ਭ੍ਰਿਸ਼ਟਾਚਾਰ ਦਾ ਖੁੱਲ੍ਹਾ ਮਾਮਲਾ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਵਿਚ ਮੰਤਰੀ ਵਜੋਂ ਬਰਕਰਾਰ ਰੱਖਿਆ ਗਿਆ ਹੈ, ਜਦੋਂਕਿ ਇਹ ਝੂਠੇ ਆਧਾਰ ‘ਤੇ ਵਿਰੋਧੀਆਂ ਨੂੰ ਨਿਸਾਨਾ ਬਣਾ ਰਹੀ ਹੈ।

    ਇਹ ਵੀ ਪੜ੍ਹੋ : ਰਾਜਪਾਲ ਬਨਾਮ ਮੁੱਖ ਮੰਤਰੀ : ਖੇਤੀਬਾੜੀ ਦੇ ਵੀ.ਸੀ. ਦੀ ਨਿਯੁਕਤੀ ਗੈਰ ਕਾਨੂੰਨੀ, ਵੀ.ਸੀ. ਨੂੰ ਤੁਰੰਤ ਹਟਾਏ ਪੰਜਾਬ ਸਰਕਾਰ

    ਉਨਾਂ ਕਿਹਾ ਕਿ ‘ਆਪ‘ ਨਾ ਸਿਰਫ ਸਰਾਰੀ ਵਰਗੇ ਭ੍ਰਿਸ਼ਟ ਮੰਤਰੀ ਦਾ ਬਚਾਅ ਕਰ ਰਹੀ ਹੈ, ਸਗੋਂ ਇਸ ਨੇ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵਰਗੇ ਆਗੂਆਂ ਦੀ ਸ਼ਹੀਦ ਭਗਤ ਸਿੰਘ ਨਾਲ ਬਰਾਬਰੀ ਕਰਨ ਦੀ ਹਿੰਮਤ ਵੀ ਕੀਤੀ ਹੈ। ਉਨਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਸਰਾਰੀ ਖਿਲਾਫ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਸੂਬਾ ਕਾਂਗਰਸ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ‘ਆਪ‘ ਸਰਕਾਰ ਨੂੰ ਦੂਹਰੇ ਮਾਪਦੰਡ ਨਹੀਂ ਰੱਖੇ ਦਿੱਤੇ ਜਾਣਗੇ। ਜੋ ਅਫਵਾਹਾਂ ਦੇ ਆਧਾਰ ‘ਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ‘ਚ ਫਸਾ ਰਿਹਾ ਹੈ, ਪਰ ਗੰਭੀਰ ਦੋਸਾਂ ਦੇ ਬਾਵਜੂਦ ਆਪਣੇ ਲੋਕਾਂ ਨੂੰ ਬਚਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here