ਤੇਲ ਕੀਮਤਾਂ ‘ਚ ਵਾਧੇ ਨੂੰ ਲੈ ਕੇ ਸੜਕਾਂ ‘ਤੇ ਉੱਤਰੇਗੀ ਕਾਂਗਰਸ

Congress, Streets, Increase, Oil, Prices

ਪਰ ਪੰਜਾਬ ‘ਚ ਤੇਲ ‘ਤੇ ਟੈਕਸ ਨਹੀਂ ਘਟਾਵੇਗੀ ਕਾਂਗਰਸ ਸਰਕਾਰ | Oil Prices

  • ਪੰਜਾਬ ਪੈਟਰੋਲ ‘ਤੇ ਲੈ ਰਿਹਾ ਐ 36 ਫੀਸਦੀ ਅਤੇ ਡੀਜ਼ਲ ‘ਤੇ 17.22 ਫੀਸਦੀ ਟੈਕਸ ਅਤੇ ਸੈਸ | Oil Prices
  • ਸੁਨੀਲ ਜਾਖੜ ਨੇ ਕੀਤਾ ਸਾਫ਼ ਇਨਕਾਰ, ਕਿਹਾ, ਇਨਾਂ ਟੈਕਸ ਰਾਹੀਂ ਹੀ ਚਲ ਰਹੀਂ ਐ ਗੱਡੀ | Oil Prices

ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਕਾਂਗਰਸ 31 ਮਈ ਨੂੰ ਸੂਬੇ ਭਰ ਵਿੱਚ ਪ੍ਰਦਰਸ਼ਨ ਕੇਂਦਰ ਸਰਕਾਰ ਤੋਂ ਕੀਮਤਾਂ ਨੂੰ ਘਟਾਉਣ ਲਈ ਦਬਾਓ ਬਣਾਏਗੀ, ਜਦੋਂ ਕਿ ਖ਼ੁਦ ਦੀ ਕਾਂਗਰਸ ਸਰਕਾਰ ਵਲੋਂ ਲਏ ਜਾ ਰਹੇ ਪੈਟਰੋਲ ਅਤੇ ਡੀਜ਼ਲ ‘ਤੇ ਵਾਧੂ ਟੈਕਸ ਘਟਾਉਣ ਲਈ ਤਿਆਰ ਨਹੀਂ ਹੈ। ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਵਲੋਂ ਲਏ ਜਾ ਰਹੇ ਪੈਟਰੋਲ ‘ਤੇ 36 ਫੀਸਦੀ ਅਤੇ ਡੀਜ਼ਲ ‘ਤੇ 17.22 ਫੀਸਦੀ ਟੈਕਸ ਵਿੱਚੋਂ ਕੁਝ ਵੀ ਨਾ ਘਟਾਉਣ ਲਈ ਕਹਿ ਦਿੱਤਾ ਹੈ। ਉਨਾਂ ਸਾਫ਼ ਕਿਹਾ ਕਿ ਪੰਜਾਬ ਸਰਕਾਰ ਦੀ ਗੱਡੀ ਤਾਂ ਇਨਾਂ ਟੈਕਸਾਂ ਦੇ ਸਹਾਰੇ ਹੀ ਚਲ ਰਹੀਂ ਹੈ, ਇਸ ਲਈ ਉਹ ਆਪਣੇ ਟੈਕਸ ਘਟਾਉਣ ਨੂੰ ਤਿਆਰ ਨਹੀਂ ਹੈ। (Oil Prices)

ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੁਨੀਲ ਜਾਖੜ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਅਸਮਾਨ ‘ਤੇ ਪਹੁੰਚਣ ਦੇ ਕਾਰਨ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਵਲੋਂ 31 ਮਈ ਨੂੰ ਸ਼ੁਰੂ ਕੀਤੇ ਜਾ ਰਹੇ ਰਾਸ਼ਟਰ ਵਿਆਪੀ ਵਿਰੋਧ ਦੇ ਮੱਦੇਨਜ਼ਰ ਸੂਬੇ ਵਿੱਚ ਵੀ ਪਾਰਟੀ ਵਲੋਂ ਸੜਕਾਂ ‘ਤੇ ਆਉਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਸੁਨਾਮ ‘ਚ ਰੋਟਰੀ ਨੇ 100 ਫੁੱਟ ਉੱਚਾ ਤਿਰੰਗਾ ਲਹਿਰਾਇਆ

ਉਨਾਂ ਕਿਹਾ ਕਿ ਕੇਂਦਰ ਸਰਕਾਰ ਸਲਾਨਾ 10-12 ਲੱਖ ਕਰੋੜ ਰੁਪਏ ਦੀ ਕਮਾਈ ਕਰ ਰਹੀ ਹੈ ਅਤੇ ਇਸ ਨੇ ਵਿਸ਼ਵ ਪੱਧਰ ‘ਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕਮੀ ਆਉਣ ਕਾਰਨ ਇਸ ਦਾ ਲਾਭ ਲੋਕਾਂ ਨੂੰ ਨਹੀਂ ਦਿੱਤਾ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਜਨਤਾ ਨੂੰ ਜਵਾਬਦੇਹ ਹਨ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਸਪਸ਼ਟ ਕਰਨ ਵਾਸਤੇ ਚੇਤਾਵਨੀ ਦਿੱਤੀ ਕਿ ਉਨਾਂ ਦੀ ਸਰਕਾਰ ਵਲੋਂ ਬਚਾਇਆ ਜਾਂਦਾ ਧਨ ਆਖਰ ਕਿੱਥੇ ਜਾਂਦਾ ਹੈ।

ਯੂ ਪੀ ਏ ਦੀ ਸਰਕਾਰ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਜ਼ਿਕਰ ਕਰਦੇ ਹੋਏ ਜਾਖੜ ਨੇ ਕਿਹਾ ਕਿ 31 ਮਈ, 2012 ਨੂੰ ਕੱਚੇ ਤੇਲ ਦੀ ਅੰਤਰਰਾਸ਼ਟਰੀ ਕੀਮਤ 104.09 ਡਾਲਰ ਪ੍ਰਤੀ ਬੈਰਲ ਸੀ ਜਦਕਿ ਭਾਰਤ ਵਿੱਚ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਕ੍ਰਮਵਾਰ 40.91 ਅਤੇ 73.18 ਰੁਪਏ ਪ੍ਰਤੀ ਲੀਟਰ ਸੀ। ਉਨਾਂ ਕਿਹਾ ਕਿ 25 ਮਈ, 2018 ਨੂੰ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਘਟ ਕੇ 67.50 ਡਾਲਰ ਪ੍ਰਤੀ ਬੈਰਲ ਰਹਿ ਗਈਆਂ ਪਰ ਡੀਜ਼ਲ ਤੇ ਪੈਟਰੋਲ ਕ੍ਰਮਵਾਰ 69.09 ਰੁਪਏ ਅਤੇ 78.12 ਰੁਪਏ ਪ੍ਰਤੀ ਲੀਟਰ ਵੇਚਿਆ ਗਿਆ ਜਿਸ ਤੋਂ ਸਪਸ਼ਟ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਕੇਂਦਰ ਸਰਕਾਰ ਅੰਨੇਵਾਹ ਕੀਮਤਾਂ ਵਿਚ ਵਾਧਾ ਕਰ ਰਹੀ ਹੈ।