ਸੋਨੀਪਤ ਨਗਰ ਨਿਗਮ ਚੋਣਾਂ ’ਚ ਕਾਂਗਰਸ ਦੀ ਜਿੱਤ ਪੱਕੀ : ਹੁੱਡਾ
ਸੋਨੀਪਤ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਵੀਰਵਾਰ ਨੂੰ ਇੱਥੇ ਕਿਹਾ ਕਿ ਜਿਸ ਤਰ੍ਹਾਂ ਬੜੌਦਾ ਉਪ ਚੋਣ ਨੇ ਗੱਠਜੋੜ ਸਰਕਾਰ ਦੀ ਨੀਹ ਹਿਲਾ ਦਿੱਤੀ। ਹੁੱਡਾ ਅੱਜ ਇਥੇ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕਰਨ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਕਾਂਗਰਸ ਦੇ ਮੇਅਰ ਉਮੀਦਵਾਰ ਨਿਖਿਲ ਮਦਾਨ ਅਤੇ ਕੌਂਸਲਰ ਉਮੀਦਵਾਰਾਂ ਲਈ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਸਥਾਨਕ ਸੰਸਥਾਵਾਂ ਚੋਣਾਂ ਸੋਨੀਪਤ ਦੇ ਲੋਕਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸਬਕ ਸਿਖਾਉਣ ਦਾ ਮੌਕਾ ਹਨ। ਕਿਉਂਕਿ ਇਸ ਸਰਕਾਰ ਨੇ ਛੇ ਸਾਲਾਂ ਵਿੱਚ ਸੋਨੀਪਤ ਵਿੱਚ ਕੋਈ ਵਿਕਾਸ ਕਾਰਜ ਨਹੀ ਕੀਤੇ ਜਦੋਂ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਰਿਕਾਰਡ ਤੋੜ ਵਿਕਾਸ ਹੋਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.













