Sunam News: ਸੁਨਾਮ ‘ਚ ਕਾਂਗਰਸੀਆਂ ਵੱਲੋਂ ਗ੍ਰਹਿ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ

Sunam News
ਸੁਨਾਮ: ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ। ਤਸਵੀਰ: ਕਰਮ ਥਿੰਦ

ਬਾਬਾ ਸਾਹਿਬ ਜੀ ਬਾਰੇ ਭੱਦੀ ਸ਼ਬਦਾਵਲੀ ਨਾ ਸਹਿਣਯੋਗ : ਕਾਂਗਰਸੀ ਆਗੂ  

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਸੁਨਾਮ ਸਹਿਰ ਅੰਦਰ ਕਾਂਗਰਸੀਆਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਸਭ ਤੋਂ ਪਹਿਲਾਂ ਕਾਂਗਰਸੀ ਆਗੂ ਅਤੇ ਵਰਕਰ ਸਥਾਨਕ ਡਾ. ਭੀਮ ਰਾਓ ਅੰਬੇਡਕਰ ਸਮਾਰਕ ਚੌਂਕ ਵਿਖੇ ਇਕੱਠੇ ਹੋਏ ਜਿੱਥੇ ਉਹਨਾਂ ਹੱਥਾਂ ਵਿੱਚ ਤਖਤੀਆਂ ਫੜ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਉਹਨਾਂ ਅਮਿਤ ਸ਼ਾਹ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Haryana Free Internet: ਪਿੰਡਾਂ ਨੂੰ ਮਿਲੇਗੀ ਮੁਫ਼ਤ ਇੰਟਰਨੈੱਟ ਦੀ ਸਹੂਲਤ, ਜਾਣੋ ਕਿਵੇਂ ਮਿਲੇਗਾ ਲਾਭ

ਇਸ ਸਬੰਧੀ ਕਾਂਗਰਸ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਧਿਮਾਨ ਅਤੇ ਹੋਰ ਕਾਂਗਰਸੀ ਆਗੂਆਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਵੱਲੋੰ ਬਾਬਾ ਸਾਹਿਬ ਬਾਰੇ ਵਰਤੀ ਭੱਦੀ ਸ਼ਬਦਾਵਲੀ ਖਿਲਾਫ਼ ਅੱਜ ਹਲਕਾ ਸੁਨਾਮ ਊਧਮ ਸਿੰਘ ਵਾਲਾ ਵਿਖੇ ‘ਜੈ ਬਾਪੂ ਜੈ ਭੀਮ ਜੈ ਸੰਵਿਧਾਨ’ ਮੁਹਿੰਮ ਨੂੰ ਜਾਰੀ ਰੱਖਦਿਆਂ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਸਹਿਬਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ, ਕਿਉਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਬਾਰੇ ਭੱਦੀ ਸ਼ਬਦਾਵਲੀ ਕੀਤੀ ਗਈ ਹੈ ਜੋ ਨਾ ਸਹਿਣ ਯੋਗ ਹੈ ਅਤੇ ਉਹ ਇਸਦਾ ਡਟ ਕੇ ਵਿਰੋਧ ਕਰ ਰਹੇ ਹਨ।

Sunam News
ਸੁਨਾਮ: ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ। ਤਸਵੀਰ: ਕਰਮ ਥਿੰਦ

ਉਹ ਕੇਂਦਰ ਸਰਕਾਰ ਤੋਂ ਅਮਿਤ ਸ਼ਾਹ ਨੂੰ ਉਹਨਾਂ ਦੇ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕਰਦੇ ਹਨ। ਇਸ ਮੌਕੇ ਉਹਨਾਂ ਵੱਲੋਂ ਹੱਥਾਂ ਵਿੱਚ ਤਖਤੀਆਂ ਫੜ ਕੇ ਮਾਤਾ ਮੋਦੀ ਰੋਡ ’ਤੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਪਾਲ ਸਿੰਘ ਸੀਵੀਆ, ਜਸਵਿੰਦਰ ਸਿੰਘ ਧਿਮਾਨ, ਗੀਤਾ ਸ਼ਰਮਾ, ਮਣੀ ਬੜੈਚ, ਜਸਵੰਤ ਭੰਮ ਆਦਿ ਆਗੂ ਤੇ ਹੋਰ ਹਾਜ਼ਰ ਸਨ। Sunam News

LEAVE A REPLY

Please enter your comment!
Please enter your name here