ਡੱਲੇਵਾਲ ਨੂੰ ਡਿਸਚਾਰਜ ਕਰਨ ’ਤੇ ਬਣੀ ਸਹਿਮਤੀ
- ਖਨੌਰੀ ਬਾਰਡਰ ਤੋਂ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਸੀ ਡਿਟੇਨ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਗਿਆ। ਇਸ ਸਾਰੇ ਘਟਨਾ ਕ੍ਰਮ ਤੋਂ ਬਾਅਦ ਕਿਸਾਨ ਭਡ਼ਕ ਗਏ ਅਤੇ ਉਨਾਂ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਸ਼ਾਸਨ ਤੇ ਕਿਸਾਨਾਂ ਦਰਮਿਆਨ ਮੀਟਿੰਗ ਵੀ ਹੋਈ ਪਰ ਬੇਸਿੱਟੀ ਰਹੀ। ਅੱਜ ਇੱਕ ਵਾਰ ਫਿਰ ਕਿਸਾਨਾਂ ਤੇ ਪ੍ਰਸ਼ਾਸਨ ਦੌਰਾਮ ਮੀਟਿੰਗ ਹੋਈ, ਜਿਸ ’ਚ ਸਹਿਮਤੀ ਬਣ ਗਈ ਹੈ। ਛੇਤੀ ਹੀ ਹਸਪਤਾਲ ਤੋਂ ਜਗਜੀਤ ਸਿੰਘ ਡੱਲੇਵਾਲ ਨੂੰ ਡਿਸਚਾਰਜ ਕੀਤਾ ਜਾਵੇਗਾ। ਡੱਲੇਵਾਲ ਨੂੰ ਲੈਣ ਲਈ ਕਿਸਾਨ ਵੱਡੀ ਗਿਣਤੀ ’ਚ ਹਸਪਤਾਲ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਡੱਲੇਵਾਲ ਨੂੰ ਲੈਣ ਲਈ ਲੁਧਿਆਣਾ ਲਈ ਰਵਾਨਾ ਹੋ ਗਏ।
Jagjit Singh Dallewal