Punjab News
Punjab News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ। ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਮੌਜ਼ੂਦ ਸਨ। ਵੇਰਵਿਆਂ ਅਨੁਸਾਰ ਅੱਜ ਸਵੇਰੇ ਵੇਲੇ ਇੱਕ ਵਿਅਕਤੀ ਨੇ ਸੁਖਬੀਰ ਬਾਦਲ ਦੇ ਨੇੜੇ ਪਹੁੰਚ ਕੇ ਆਪਣੀ ਡੱਬ ’ਚ ਲੁਕੋਇਆ ਪਸਤੌਲ ਇੱਕਦਮ ਕੱਢ ਕੇ ਗੋਲੀ ਚਲਾ ਦਿੱਤੀ। ਇਸ ਦੌਰਾਨ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। Punjab News
ਇਹ ਖਬਰ ਵੀ ਪੜ੍ਹੋ : Haryana: ਹਰਿਆਣਾ ਦੇ ਲੋਕਾਂ ਲਈ ਵੱਡੀ ਖਬਰ, ਸੜਕਾਂ ’ਤੇ ਨਹੀਂ ਚੱਲਣਗੇ ਇਹ ਵਾਹਨ, ਟਰਾਂਸਪੋਰਟ ਮੰਤਰੀ ਨੇ ਜਾਰੀ ਕੀਤੇ ਆਦ…
ਪੁਲਿਸ ਜਵਾਨਾਂ ਨੇ ਵੜੀ ਫੁਰਤੀ ਨਾਲ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾ ਹੋ ਗਿਆ। ਇਸ ਘਟਨਾ ਦੀ ਖਬਰ ਅੱਗ ਵਾਂਗ ਫੈਲ ਗਈ ਪਰ ਨਾਲ ਹੀ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਵੀ ਚਰਚਾ ਹੋਣ ਲੱਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ ਉੱਥੇ ਪੁਲਿਸ ਵੱਲੋਂ ਤੇਜੀ ਨਾਲ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ ਦਿੱਤੀ ਹੈ। ਉੱਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। Punjab News