ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਪੰਜਾਬ ਨੂੰ ਦਹਿ...

    ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਵੱਡੀ ਮਾਤਰਾ ’ਚ ਹਥਿਆਰਾਂ ਸਮੇਤ ਤਿੰਨ ਕਾਬੂ

    ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਗ੍ਰਿਫਤਾਰ

    • 1 ਕਰੋੜ ਰੁਪਏ ਦੀ ਨਗਦੀ, 18 ਹਥਿਆਰ, 500 ਗ੍ਰਾਮ ਹੈਰੋਇਨ ਬਰਾਮਦ
    • ਹੁਣ ਤੱਕ ਇੱਕ ਕੈਦੀ ਸਮੇਤ ਉਕਤ ਮਾਡਿਊਲ ਦੇ ਪੰਜ ਮੈਂਬਰ ਗ੍ਰਿਫ਼ਤਾਰ, ਹੋਰ ਗਿ੍ਰਫਤਾਰੀਆਂ ਜਲਦ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ (Punjab Police) ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਹੁਣ ਤੱਕ ਇਸ ਮੋਡਿਊਲ ਦੇ ਕੁੱਲ ਪੰਜ ਮੈਂਬਰ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

    ਇਹ ਵੀ ਪੜ੍ਹੋ : ਭੈਣ ਹਨੀਪ੍ਰੀਤ ਇੰਸਾਂ ਨੇ ਏਅਰ ਫੋਰਸ ਨੂੰ ਕੀਤਾ ਸਲਾਮ 

    ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਬਰਵਾਲਾ ਜਿਲਾ ਤਰਨਤਾਰਨ, ਹਰਚੰਦ ਸਿੰਘ ਅਤੇ ਗੁਰਸਾਹਿਬ ਸਿੰਘ ਦੋਵੇਂ ਵਾਸੀ ਵਲਟੋਹਾ ਜਿਲਾ ਅੰਮਿ੍ਰਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੇ ਕਬਜੇ ‘ਚੋਂ 1.01 ਕਰੋੜ ਰੁਪਏ ਦੀ ਨਗਦੀ, 500 ਗ੍ਰਾਮ ਹੈਰੋਇਨ, 17 ਪਿਸਤੌਲ ਸਮੇਤ 400 ਜਿੰਦਾ ਕਾਰਤੂਸ, ਇਕ ਐਮਪੀ-4 ਰਾਈਫਲ ਸਮੇਤ 300 ਜਿੰਦਾ ਕਾਰਤੂਸ, ਦੋ ਭਾਰ ਤੋਲਣ ਵਾਲੀਆਂ ਮਸ਼ੀਨਾਂ ਅਤੇ ਦੋ ਨੋਟ ਗਿਣਨ ਵਾਲੀਆਂ ਮਸ਼ੀਨਾਂ ਬਰਾਮਦ ਕੀਤੀਆਂ ਹਨ।

    ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਪੁਲਸ ਟੀਮ ਨੇ ਇਸ ਮੋਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿਚ ਇਕ ਕੈਦੀ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਰਤਨਬੀਰ ਸਿੰਘ ਵਜੋਂ ਪਛਾਣ ਕੀਤੀ ਗਈ ਸੀ, ਉਨਾਂ ਵਲੋਂ ਦੱਸੇ ਟਿਕਾਣਿਆਂ ਤੋਂ ਕੁੱਲ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਸਨ ਅਤੇ ਹੁਣ ਪਿਸਤੌਲਾਂ ਦੀ ਬਰਾਮਦਗੀ ਦੀ ਕੁੱਲ ਗਿਣਤੀ 27 ਤੱਕ ਪਹੁੰਚ ਗਈ ਹੈ।

    ਪਾਕਿਸਤਾਨ ਤੋਂ ਡਰੋਨਾਂ ਦੀ ਮੱਦਦ ਨਾਲ ਆਉਂਦੇ ਹਨ ਹਥਿਆਰ

    ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਨਾਂ ਦੇ ਸਾਥੀ ਸੁਰਿੰਦਰ ਨੇ ਪਾਕਿਸਤਾਨ ਤੋਂ ਡਰੋਨਾਂ ਦੀ ਮੱਦਦ ਨਾਲ ਆਏ ਹਥਿਆਰਾਂ/ਗੋਲੀ ਸਿੱਕੇ ਦੀ ਖੇਪ ਫੜੀ ਸੀ। ਇਸ ਜਾਣਕਾਰੀ ’ਤੇ ਅਧਾਰਤ ਕਾਰਵਾਈ ਕਰਦਿਆਂ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਰਿੰਦਰ ਨੂੰ ਗਿ੍ਰਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਦੇ ਨਾਲ ਛੇ ਮੈਗਜੀਨਾਂ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ ।

    ਉਨਾਂ ਦੱਸਿਆ ਕਿ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਰਿੰਦਰ ਜਸਕਰਨ ਸਿੰਘ ਦੇ ਨਿਰਦੇਸ਼ਾਂ ‘ਤੇ ਰਤਨਬੀਰ ਤੋਂ ਖੇਪ ਚੁੱਕ ਕੇ ਦੋ ਭਰਾਵਾਂ ਹਰਚੰਦ ਅਤੇ ਗੁਰਸਾਹਿਬ ਤੱਕ ਪਹੁੰਚਾਉਂਦਾ ਸੀ, ਪੁਲਿਸ ਟੀਮਾਂ ਨੇ ਉਨਾਂ ਦੋਵਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਨੇ ਉਨਾਂ ਦੋਵਾਂ ਦੇ ਕਬਜ਼ੇ ‘ਚੋਂ 7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਭਾਰ ਤੋਲਣ ਵਾਲੀ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਬਕਾਇਆ ਖੇਪ ਬਰਾਮਦ ਕੀਤੀ ਹੈ।

    ਪਾਕਿਸਤਾਨ ਤੋਂ ਆਈਆਂ ਹੋਰ ਖੇਪਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ

    ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਈਆਂ ਹੋਰ ਖੇਪਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਿਸੇ ਹੋਰ ਅਣਪਛਾਤੇ ਵਿਅਕਤੀਆਂ ਨੂੰ ਖੇਪ ਤਾਂ ਨਹੀਂ ਦਿੱਤੀ ਗਈ। ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜਸਕਰਨ ਨੇ ਕਬੂਲਿਆ ਕਿ ਉਹ ਆਸਿਫ ਨਾਂਅ ਦੇ ਪਾਕਿਸਤਾਨੀ ਤਸਕਰ ਦੇ ਸੰਪਰਕ ਵਿੱਚ ਸੀ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਂਦਾ ਸੀ ਅਤੇ ਰਤਨਬੀਰ ਉਸਦੇ ਨਿਰਦੇਸ਼ਾਂ ’ਤੇ ਉਕਤ ਖੇਪ ਨੂੰ ਪ੍ਰਾਪਤ ਕਰਦਾ ਸੀ। ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮਿ੍ਰਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 30 ਮਿਤੀ 04.10.2022 ਨੂੰ ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here