ਕਪੂਰਥਲਾ ’ਚ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਪਲਿਸ ਜਾਂਚ ’ਚ ਜੁਟੀ

(ਸੱਚ ਕਹੂੰ ਨਿਊਜ਼) ਕਪੂਰਥਲਾ। ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕਾਂਸਟੇਬਲ ਸੁਸ਼ੀਲ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਖੁਸ਼ੀ ਕਰ ਲਈ। ਸੁਸ਼ੀਲ ਕੁਮਾਰ ਇਸ ਦੌਰਾਨ ਡਿਊਟੀ ’ਤੇ ਤਾਇਨਾਤ ਸੀ। ਉਸ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਸੈਕਟਰ-26 ਥਾਣਾ ਪੁਲਿਸ ਨੇ ਮੌਕੇ ਦੀ ਜਾਂਚ ਕੀਤੀ। ਪਰ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋ ਸਕਿਆ। ਘਟਨਾ ਸਮੇਂ ਆਈਜੀ ਦੀ ਰਿਹਾਇਸ਼ ‘ਤੇ ਮੌਜੂਦ ਲੋਕਾਂ ਤੋਂ ਵੀ ਪੁਲਿਸ ਨੇ ਪੁੱਛਗਿੱਛ ਕੀਤੀ। ਪਰ ਕਪੂਰਥਲਾ ਵਾਸੀ ਕਾਂਸਟੇਬਲ ਸੁਸ਼ੀਲ ਵੱਲੋਂ ਖੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਼

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਕਾਂਗਰਸ ਨੇਤਰੀ ਦੇ ਪੁੱਤਰ ਦਾ ਕਤਲ

ਦੂਜੇ ਪਾਸੇ ਕਾਂਸਟੇਬਲ ਸੁਸ਼ੀਲ ਕੁਮਾਰ ਦੇ ਰਿਸ਼ਤੇਦਾਰ ਇਹ ਮੰਨਣ ਨੂੰ ਤਿਆਰ ਨਹੀਂ ਹਨ ਕਿ ਉਸ ਨੇ ਖ਼ੁਦਕੁਸ਼ੀ ਕੀਤੀ ਹੋਵੇਗੀ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਹ ਖ਼ੁਦਕੁਸ਼ੀ ਵਰਗਾ ਕਦਮ ਚੁੱਕਣ ਵਾਲਿਆਂ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕਣ ਲਈ ਪ੍ਰੇਰਿਤ ਕਰਦਾ ਸੀ। ਸੁਸ਼ੀਲ ਦਾ ਪਰਿਵਾਰ ਅੱਜ ਚੰਡੀਗੜ੍ਹ ਪਹੁੰਚ ਜਾਵੇਗਾ। ਉਸ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਸੁਸ਼ੀਲ ਆਈਜੀ ਦੀ ਰਿਹਾਇਸ਼ ‘ਤੇ ਸੰਤਰੀ ਡਿਊਟੀ ‘ਤੇ ਤਾਇਨਾਤ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ