ਲਗਾਤਾਰ ਵਧ ਰਿਹਾ ਐ ਕੋਰੋਨਾ ਦਾ ਪਾਜੀਟਿਵੀ ਰੇਟ, ਜਾਰੀ ਕੀਤੀ ਨਵੀਂ ਹਿਦਾਇਤਾਂ
ਚੰਡੀਗੜ੍ਹ , (ਅਸ਼ਵਨੀ ਚਾਵਲਾ)। ਚੰਡੀਗੜ੍ਹ ਵਿਖੇ ਮੁੜ ਤੋਂ ਕੋਰੋਨਾ ਦੀ ਐਂਟਰੀ ਹੋ ਗਈ ਹੈ। ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੀ ਘਬਰਾਹਟ ਵਿੱਚ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ‘ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸੋਮਵਾਰ ਨੂੰ ਨਵੀਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਜਿਸ ਵਿੱਚ ਮਾਸਕ ਲਗਾਉਣ ਦੀ ਸਲਾਹ ਦਿੱਤੀ ਗਈ ਹੈ ਚੰਡੀਗੜ੍ਹ ਦੀਆਂ ਭੀੜ ਵਾਲੀ ਥਾਂਵਾਂ ’ਤੇ ਮਾਸਕ ਲਗਾਉਣ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਲੋਕਾਂ ਨੂੰ ਲੋੜ ਅਨੁਸਾਰ ਦੂਰੀ ਰੱਖਣ ਲਈ ਵੀ ਕਿਹਾ ਗਿਆ ਤਾਂ ਕਿ ਸੋਸ਼ਲ ਡਿਸਟੈਂਸਿੰਗ ਰਾਹੀਂ ਕੋਰੋਨਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਸਕੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਪਹਿਲਾਂ ਵਾਂਗ ਹੱਥ ਧੋਣ ਅਤੇ ਸੈਨੀਟਾਇਜ਼ਰ ਦੀ ਵੀ ਲਗਾਤਾਰ ਵਰਤੋਂ ਕੀਤੀ ਜਾਵੇ ਤਾਂ ਕਿ ਕੋੋਰੋਨਾ ਦੀ ਮੁੜ ਤੋਂ ਚਪੇਟ ਵਿੱਚ ਕੋਈ ਨਾ ਆ ਸਕੇ। ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਲੋਕਾਂ ਨੂੰ ਵੀ ਵੈਕਸੀਨ ਲਗਵਾਉਣ ਦੀ ਹਦਾਇਤ ਦਿੱਤੀ ਹੈ ਕਿ ਜਿਨਾਂ ਵੱਲੋਂ ਦੋਵੇਂ ਜ਼ਰੂਰੀ ਡੋਜ਼ ਨਹੀਂ ਲਵਾਈਆਂ ਗਈਆਂ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ