ਦਿੜ੍ਹਬਾ ਤੋਂ ਤਿੰਨ ਵਾਰ ਕਾਂਗਰਸ ਦੀ ਟਿਕਟ ’ਤੇ ਲੜੀ ਹੈ ਚੋਣ
ਦਿੜ੍ਹਬਾ ਮੰਡੀ, (ਪ੍ਰਵੀਨ ਗਰਗ) ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕਾ ਦਿੜ੍ਹਬਾ ਦੇ ਕਾਂਗਰਸ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲਾਂ ਨੂੰ ਕਾਂਗਰਸ ਪਾਰਟੀ ’ਚੋਂ ਕੱਢਣ ਤੋਂ ਬਾਅਦ ਦਿੜ੍ਹਬਾ ਹਲਕੇ ’ਚ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹਾ ਹਨ। ਦਿੜ੍ਹਬਾ ਰਾਖਵਾਂ ਤੋਂ ਤਿੰਨ ਵਾਰ ਕਾਂਗਰਸ ਦੇ ਟਿਕਟ ’ਤੇ ਚੋਣ ਲੜ ਚੁੱਕੇ ਅਜੈਬ ਸਿੰਘ ਰਟੋਲਾਂ ਨੂੰ ਪਾਰਟੀ ਵਿਰੋਧੀਆਂ ਗਤੀਵਿਧੀਆਂ ਦੇ ਕਾਰਨ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਇਸ ਦੇ ਚਲਦੇ ਰਟੋਲਾਂ ਨੇ ਸ਼ਨਿੱਚਰਵਾਰ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਸੰਕੇਤ ਮਿਲੇ ਹਨ ਕਿ ਉਹ ਭਾਜਪਾ ਪਾਰਟੀ ’ਚ ਸ਼ਾਮਲ ਹੋ ਰਹੇ ਹਨ।
ਸੂਤਰਾਂ ਤੋਂ ਇਹ ਵੀ ਪਤਾ ਚਲਾ ਹੈ ਕਿ ਸੋਮਵਾਰ ਨੂੰ ਦਿੜ੍ਹਬਾ ਵਿਖੇ ਇੱਕ ਵੱਡੇ ਪ੍ਰੋਗਰਾਮ ਦੇ ਅੰਦਰ ਰਟੋਲਾਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਉਸ ਨੂੰ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਰਟੋਲਾਂ ਸੁਰਜੀਤ ਸਿੰਘ ਧੀਮਾਨ ਨੂੰ ਆਪਣਾ ਸਿਆਸੀ ਗੁਰੂ ਮੰਨਦਾ ਹੈ ਉਸ ਨੂੰ ਵੀ ਕਾਂਗਰਸ ਪਾਰਟੀ ਨੇ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਦਿੜ੍ਹਬਾ ਤੋਂ ਤਿੰਨ ਵਾਰ ਚੋਣ ਹਾਰ ਚੁੱਕੇ ਰਟੋਲਾਂ ਹੁਣ ਆਪਣਾ ਸਿਆਸੀ ਭਵਿੱਖ ਕਮਲ ਦਾ ਅਗਵਾਈ ’ਚ ਸ਼ੁਰੂ ਕਰਨ ਜਾ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ