ਸਪੀਕਰ ਸੰਧਵਾਂ ਨਾਲ ਹਲਕਾ ਵਿਧਾਇਕ ਦੇਵ ਮਾਨ ਵੱਲੋਂ ਮੁਲਾਕਾਤ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕਰਦੇ ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ। ਤਸਵੀਰ : ਸ਼ਰਮਾ

ਭਗਵੰਤ ਮਾਨ ਸਰਕਾਰ ਉਲੀਕ ਰਹੀ ਹੈ ਪੰਜਾਬ ਦੇ ਸਰਬਪੱਖੀ ਵਿਕਾਸ ਦਾ ਮਾਡਲ : ਦੇਵ ਮਾਨ

(ਤਰੁਣ ਕੁਮਾਰ ਸ਼ਰਮਾ) ਨਾਭਾ। ਭਗਵੰਤ ਮਾਨ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਢਾਂਚੇ ਨੂੰ ਸੁਧਾਰਾਤਮਕ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕ ਰਹੀ ਹੈ। ਇਹ ਵਿਚਾਰ ਹਲਕਾ ਨਾਭਾ ਦੇ ਆਪ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਤੋਂ ਬਾਅਦ ਸਾਂਝੇ ਕੀਤੇ।

ਇਹ ਵੀ ਪੜ੍ਹੋ : ਸੱਚਖੰਡ ਵਾਸੀ ਜਰਨੈਲ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

 ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਵੱਲ ਪੂਰੀ ਦੁਨੀਆ ਦੀਆਂ ਨਿਗਾਹਾਂ ਟਿਕੀਆਂ ਹੋਈਆਂ ਹਨ। ਸਿੱਖਿਆ, ਸਿਹਤ ਅਤੇ ਸੁਰੱਖਿਆ ਦੇ ਮਾਮਲੇ ਵਿਚ ਜਿਸ ਪ੍ਰਕਾਰ ਦਿੱਲੀ ਅਤੇ ਪੰਜਾਬ ਦੀਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਕ੍ਰਮਵਾਰ ਆਪ ਸਰਕਾਰਾਂ ਬੇਮਿਸਾਲ ਪ੍ਰਦਰਸ਼ਨ ਕਰ ਰਹੀਆਂ ਹਨ, ਉਸ ਨਾਲ ਆਪ ਪਾਰਟੀ ਜਿਥੇ ਦੇਸ਼ ਵਾਸੀਆਂ ਦੀ ਪਹਿਲੀ ਪਸੰਦ ਬਣ ਗਈ ਹੈ ਉਥੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਕੰਬਣੀ ਛਿੜੀ ਹੋਈ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕਰਦੇ ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ। ਤਸਵੀਰ : ਸ਼ਰਮਾ

ਦੇਵ ਮਾਨ ਨੇ ਅੱਗੇ ਕਿਹਾ ਕਿ ਦੋਨੋਂ ਸੂਬਿਆਂ ਵਿਚ ਬਦਲਾਅ ਅਤੇ ਵਿਕਾਸ ਦੀ ਰਾਜਨੀਤੀ ਦੇ ਚਰਚੇ ਦੇਸ਼ ਦੇ ਦੂਜੇ ਸੂਬਿਆਂ ਵਿੱਚ ਹੋਣੇ ਸ਼ੁਰੂ ਹੋ ਗਏ ਹਨ। ਦੇਵ ਮਾਨ ਨੇ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਦੌਰਾਨ ਇਹ ਜਾਣਕਾਰੀ ਵਿੱਚ ਆਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਹਿਯੋਗ ਨਾਲ ਰੰਗਲੇ ਪੰਜਾਬ ਦਾ ਇਕ ਨਵਾਂ ਮਾਡਲ ਲਾਗੂ ਕਰਨ ਜਾ ਰਹੇ ਹਨ ਜੋ ਕਿ ਪੰਜਾਬ ਦੀ ਖੇਤੀਬਾੜੀ ਅਤੇ ਉਦਯੋਗਿਕ ਲਈ ਲਾਹੇਵੰਦ ਹੋਣ ਨਾਲ ਸਰਵਪੱਖੀ ਤਰੱਕੀ ਅਤੇ ਵਿਕਾਸ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਆਗਾਮੀ ਸਮੇਂ ਅੰਦਰ ਰਿਆਸਤੀ ਸ਼ਹਿਰ ਨਾਭਾ ਵਿਖੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਏਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ