ਸਾਡੇ ਨਾਲ ਸ਼ਾਮਲ

Follow us

12.2 C
Chandigarh
Tuesday, January 20, 2026
More
    Home Breaking News ਹਲਕਾ ਵਿਧਾਇਕ ਗ...

    ਹਲਕਾ ਵਿਧਾਇਕ ਗੈਰੀ ਬੜਿੰਗ ਨੇ ਤਿਓਹਾਰਾਂ ਦੇ ਮੱਦੇਨਜ਼ਰ ਨਜ਼ਰ ਪਾਰਟੀ ਵਰਕਰਾਂ ਨੂੰ ਕਰਵਾਇਆ ਲੰਚ ਅਤੇ ਚਾਹ ਪਾਰਟੀ ਦਿੱਤੀ

    ਕਿਹਾ : ਮਿਹਨਤੀ ਵਰਕਰਾਂ ਦੀ ਮਿਹਨਤ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾਵੇਗਾ, ਦਿੱਤੀਆਂ ਜਾਣਗੀਆਂ ਅਹਿਮ ਜ਼ਿਮੇਵਾਰੀਆਂ

    ਅਮਲੋਹ, (ਅਨਿਲ ਲੁਟਾਵਾ)। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ਤਿਓਹਾਰਾਂ ਦੇ ਮੱਦੇਨਜ਼ਰ ਚਾਹ ਪਾਰਟੀ ਅਤੇ ਲੰਚ ਕਰਵਾਇਆ ਗਿਆ ਉਥੇ ਹੀ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਦੇ ਮਿਹਨਤੀ ਵਰਕਰਾਂ ਨੂੰ ਜਲਦ ਹੀ ਅਹਿਮ ਜ਼ਿਮੇਵਾਰੀਆਂ ਦੇਕੇ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਅਤੇ ਕਿਸੇ ਦੀ ਮਿਹਨਤ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾਵੇਗਾ ਕਿਉਂਕਿ ਵਰਕਰਾਂ ਦੀ ਮਿਹਨਤ ਸਦਕਾ ਹਲਕਾ ਅਮਲੋਹ ਤੋਂ ਵੱਡੀ ਜਿੱਤ ਮਿਲੀ ਹੈ ਜਿਹਨਾਂ ਦਾ ਸਹਿਯੋਗ ਹਮੇਸ਼ਾ ਯਾਦ ਰੱਖਿਆ ਜਾਵੇਗਾ।

    ਉਹਨਾਂ ਅੱਗੇ ਕਿਹਾ ਕਿ ਅੱਜ ਪਾਰਟੀ ਵਰਕਰਾਂ ਨੂੰ ਤਿਓਹਾਰਾਂ ਨੂੰ ਮੁੱਖ ਰੱਖਦਿਆਂ ਚਾਹ ਪਾਰਟੀ ਅਤੇ ਲੰਚ ਕਰਵਾਇਆ ਗਿਆ ਹੈ ਅਤੇ ਸਮੇਂ ਸਮੇਂ ਉਪਰ ਪਾਰਟੀ ਵਰਕਰਾਂ ਦਾ ਹੌਸਲਾ ਵਧਾਉਂਦੇ ਰਹਾਂਗੇ ਉਹਨਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵਰਕਰਾਂ ਦੀ ਮਿਹਨਤ ਰੰਗ ਲਿਆਵੇਗੀ। ਉਹਨਾਂ ਅੱਗੇ ਕਿਹਾ ਕਿ ਜੇਕਰ ਹਲਕਾ ਅਮਲੋਹ ਦੇ ਵਰਕਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣਾ ਕੰਮਕਾਜ ਕਰਵਾਉਣ ਵਿੱਚ ਕਿਸੇ ਪ੍ਰਕਾਰ ਦੀ ਦਿਕੱਤ ਆਉਦੀ ਹੈ ਮੇਰੇ ਧਿਆਨ ਵਿੱਚ ਜ਼ਰੂਰ ਲਿਆਉਣ ਜਿਸਦਾ ਹੱਲ ਤੁਰੰਤ ਕੀਤਾ ਜਾਵੇਗਾ।

    ਇਸ ਮੌਕੇ ਪਾਰਟੀ ਵਰਕਰਾਂ ਨੇ ਅੱਜ ਵਿਧਾਇਕ ਗੈਰੀ ਬੜਿੰਗ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਅੱਜ ਪਾਰਟੀ ਵਰਕਰਾਂ ਦਾ ਹੌਂਸਲਾ ਹੋਰ ਜ਼ਿਆਦਾ ਵਧਿਆ ਹੈ ਅਤੇ ਵਿਧਾਇਕ ਗੈਰੀ ਬੜਿੰਗ ਦੇ ਹੱਥ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ, ਮਨਿੰਦਰ ਸਿੰਘ ਮਨੀ ਬੜਿੰਗ, ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ, ਸੀਨੀਅਰ ਆਗੂ ਭਲਵਾਨ ਲੱਕੀ ਸਲਾਣਾ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ਰੰਸ, ਸ਼ਹਿਰੀ ਪ੍ਰਧਾਨ ਸਿਕੰਦਰ ਸਿੰਘ ਗੋਗੀ, ਬੌਬੀ ਵਰਮਾ, ਸੀਨੀਅਰ ਆਗੂ ਗੁਰਮੀਤ ਸਿੰਘ ਰਾਮਗੜ੍ਹ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ,ਓਂਕਾਰ ਚੋਹਾਨ, ਬੀਬੀ ਸੁਖਵਿੰਦਰ ਕੌਰ ਗਹਿਲੋਤ, ਮਨਿੰਦਰ ਸਿੰਘ ਭੱਟੋ, ਦਫ਼ਤਰ ਇੰਚਾਰਜ ਰਾਮ ਬਾਵਾ, ਤਰਨਦੀਪ ਸਿੰਘ ਬਦੇਸ਼ਾ, ਅਸ਼ੀਸ਼ ਜਿੰਦਲ, ਡਾ. ਰਾਮਸ਼ਰਨ ਸਰਕਲ ਇੰਚਾਰਜ,ਲੱਖਾ ਬੈਨੀਪਾਲ ਦੀਵਾ , ਛੋਟਾ ਸਿੰਘ ਅਮਲੋਹ, ਹਰਚੰਦ ਸਿੰਘ, ਮੁਕੰਦ ਸਿੰਘ ਫੌਜੀ ਆਦਿ ਮੌਜੂਦ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here