Delhi | ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਲਿਖਣ ਦੀ ਕੀਤੀ ਅਪੀਲ
ਨਵੀਂ ਦਿੱਲੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਆਂਢੀ ਸੂਬਿਆ ‘ਚ ਪਰਾਲੀ ਸਾੜਨ ‘ਤੇ ਵਧੇ ਪਰਦੂਸ਼ਣ ਨੂੰ ਦੇਖਦਿਆਂ ਦਿੱਲੀ ਦੇ ਸਾਰੇ ਸਕੂਲ 5 ਨਵੰਬਰ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਦੇ ਇੱਕ ਪੈਨਲ ਨੇ ਹਵਾ ਪਰਦੂਸ਼ਣ ਦੀ ਸਥਿਤੀ ਨੂੰ ਦੇਖਦਿਆਂ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ‘ਚ ਪਬਲਿਕ ਹੈਲਥ ਐਂਮਰਜੰਸੀ ਦਾ ਐਲਾਨ ਕੀਤਾ।
ਵਾਤਾਵਰਣ ਪਰਦੂਸ਼ਣ ਨਿਯੰਤਰਣ ਪ੍ਰਾਧੀਕਰਣ (ਈਪੀਸੀਐਲ) ਮੁਤਾਬਕ, ਦਿੱਲੀ-ਐਨਸੀਆਰ ‘ਚ ਹਵਾ ਦੀ ਗੁਣਵਤਾ ਕਾਫੀ ਗੰਭੀਰ ਸਥਿਤੀ ‘ਚ ਹੈ। ਇਸ ਦੇ ਚਲਦਿਆਂ 5 ਨਵੰਬਰ ਤੱਕ ਹਰ ਤਰ੍ਹਾਂ ਦੇ ਨਿਰਮਾਣ ਕਾਰਜਾਂ ‘ਤੇ ਵੀ ਰੋਕ ਲਾਈ ਗਈ ਹੈ। ਨਾਲ ਹੀ ਸਰਦੀ ਦੇ ਮੌਸਮ ‘ਚ ਪਟਾਖੇ ਚਲਾਉਣ ‘ਤੇ ਵੀ ਪੂਰੀ ਤਰ੍ਹਾਂ ਰੋਕ ਰਹੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸਕੂਲੀ ਬੱਚਿਆਂ ਨਾਲ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਲਿਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਬੱਚਿਆਂ ਤੋਂ ਆਪਣੀ ਚਿੱਠੀ ‘ਚ ਮੁੱਖ ਮੰਤਰੀਆਂ ਤੋਂ ਪਰਾਲੀ ਸਾੜਨ ‘ਤੇ ਰੋਕ ਲਾਉਣ ਦੀ ਅਪੀਲ ਕਰਨ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਇਸ ਸਮੇਂ ਗੈਸ ਚੈਂਬਰ ਬਣ ਚੁੱਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।