(ਸੱਚ ਕਹੂੰ ਨਿਊਜ਼) ਮਾਨਸਾ। ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਵਪਾਰਕ ਅਦਾਰਿਆਂ ’ਤੇ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਲੇਬਰ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ਜਿਵੇਂ ਫੈਕਟਰੀਆਂ, ਢਾਬਿਆਂ, ਉਦਯੋਗਾਂ, ਹੋਟਲਾਂ, ਦੁਕਾਨਾਂ, ਭੱਠਿਆਂ, ਉਸਾਰੀ ਸਥਾਨਾਂ ਵਿਖੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਅਚਨਚੇਤ ਚੈਕਿੰਗ ਕਰਨ ਸਬੰਧੀ ਟੀਮਾਂ ਸਰਗਰਮ ਹਨ। Child Labour
ਇਹ ਵੀ ਪੜ੍ਹੋ : ਲੋਕਾਂ ਦੇ ਖਾਤੇ ’ਚ ਠੱਗੀ ਦੇ ਪੈਸੇ ਫਰਾਂਸਫਰ ਕਰਕੇ ਕਢਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼
ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਪਾਰੀ ਜਾਂ ਦੁਕਾਨਦਾਰ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ‘ਦੀ ਚਾਈਲਡ ਐਂਡ ਅਡੋਲਸੈਂਟ ਲੇਬਰ’ (ਪ੍ਰੋਹੀਬਿਸ਼ਨ ਐਂਡ ਰੈਗੂਲੇਸ਼ਨ) ਐਕਟ 1986’ ਅਤੇ ‘ਜੁਵੇਨਾਈਲ ਜਸਟਿਸ ਐਕਟ 2015’ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਕਾਊਂਸਲਰ ਰਜਿੰਦਰ ਵਰਮਾ , ਸਿਹਤ ਵਿਭਾਗ ਤੋਂ ਡਾ. ਹੰਸਾ, ਜ਼ਿਲ੍ਹਾ ਬਾਲ ਸੁਰੱਖਿਆ ਦੇ ਸੋਸ਼ਲ ਵਰਕਰ ਭੂਸ਼ਨ ਲਾਲ, ਪੁਲਿਸ ਵਿਭਾਗ ਤੋਂ ਅਮਨਦੀਪ ਸਿੰਘ, ਹਰਪ੍ਰੀਤ ਕੋਰ, ਗੁਰਵਿੰਦਰ ਸਿੰਘ ਹਾਜ਼ਰ ਸਨ।