ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾ ਸਿੱਧੂ ਨੂੰ ਵੀ ਹਰ ਥਾਂ ਘੇਰਾਗੇ-ਮੋਮੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) । ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਲੈਕੇ 3 ਅਤੇ 4 ਅਗਸਤ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ ਲੈਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕੀਤਾ ਹੋਇਆ ਹੈ। ਇਨ੍ਹਾਂ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਅੱਗੇ ਧਰਨਾ ਠੋਕ ਦਿਤਾ ਗਿਆ ਅਤੇ ਉੱਥੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਸਿੱਧੂ ਦੇ ਘਰ ਅੱਗੇ ਧਰਨਾ ਲੱਗਣ ਕਾਰਨ ਪੁਲਿਸ ਪ੍ਰਸ਼ਾਸਨ ਵਿੱਚ ਭਾਜੜ ਮੱਚ ਗਈ ਅਤੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ।
ਇਸ ਮੌਕੇ ਯੂਨੀਅਨ ਦੇ ਸੂੁਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ , ਅਮਰਿਦਰ ਸਰਾਕਰ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤ੍ਰਾਂਸਦੀ ਇਹ ਹੈ ਕਿ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਮੁਲਾਜਮਾਂ ਨੂੰ ਪੱਕਾ ਕਰਨ ਦੀ ਥਾਂ ਤੇ ਕੇਂਦਰ ਸਰਕਾਰ ਦੀਆਂ ਕਾਰੋਪਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਉਨ੍ਹਾਂ ਨੂੰ ਜਗਾਉਣ ਪੁੱਜੇ ਹਨ ਜੋਂ ਕਿ ਕਾਂਗਜਸ ਦੇ 18 ਨੁਕਾਤੀ ਪ੍ਰੋਗਰਾਮ ਦੀ ਗੱਲ ਕਰਦੇ ਹਨ। ਇਸ ਕਾਰਨ ਸਿੱਧੂ ਠੇਕਾ ਮੁਲਾਜ਼ਮਾਂ ਦੀ ਵੀ ਗੱਲ ਸੁਣਨ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਵੱਲੋਂ ਵੀ ਸਰਕਾਰ ਵਾਂਗ ਹੀ ਕੀਤਾ ਗਿਆ ਤਾ ਉੁਹ ਅਗਲੇ ਦਿਨਾਂ ਵਿੱਚ ਸਿੱਧੂ ਦੇ ਘਿਰਾਓ ਦਾ ਐਲਾਨ ਵੀ ਕਰ ਸਕਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ