ਠੇਕਾ ਮੁਲਾਜ਼ਮਾਂ ਨੇ ਨੰਗੇ ਧੜ ਕੀਤਾ ਰੋਸ ਪ੍ਰਦਰਸ਼ਨ

Contract, Employees, Protested, Barefoot

ਸਤਪਾਲ ਥਿੰਦ, ਫਿਰੋਜ਼ਪੁਰ

ਦੀ ਕਲਾਸ ਫੌਰਥ ਇੰਪਲਾਈਜ਼ ਯੂਨੀਅਨ ਪੰਜਾਬ ਤੇ ਠੇਕਾ ਅਧਾਰਿਤ ਮੁਲਾਜ਼ਮ ਫਿਰੋਜ਼ਪੁਰ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਕੱਪੜੇ ਲਾਹ ਕੇ ਨੰਗੇ ਪਿੰਡੇ ਜ਼ਿਲ੍ਹਾ ਖਜ਼ਾਨਾ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਆਗੂ ਪ੍ਰਵੀਨ ਕੁਮਾਰ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਵਤੀਰਾ ਮੁਲਾਜ਼ਮਾਂ ਪ੍ਰਤੀ ਬਹੁਤ ਮਾੜਾ ਹੈ।

ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਨੂੰ ਬਣੇ ਦੋ ਸਾਲ ਹੋ ਗਏ ਹਨ ਪਰ ਮੁਲਾਜ਼ਮਾਂ ਨੂੰ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦੇ ਕੇ ਅੱਜ ਤੱਕ ਸਰਕਾਰ ਵੱਲੋਂ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜੱਥੇਬੰਦੀ ਨੂੰ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਖੁਦ ਹੋਵੇਗੀ। ਉਹਨਾਂ ਦੱਸਿਆ ਕਿ 14 ਦਸੰਬਰ ਨੂੰ ਡੀਸੀ ਦਫਤਰ ਫਿਰੋਜ਼ਪੁਰ ਦੇ ਸਾਹਮਣੇ ਵੱਡੀ ਗਿਣਤੀ ‘ਚ ਮੁਲਾਜ਼ਮ ਵੱਲੋਂ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਸੁਨੀਲ ਕੁਮਾਰ, ਬਲਵੀਰ ਸਿੰਘ, ਵਿਨੋਦ ਕੁਮਾਰ, ਸੁਭਾਸ਼ ਚੰਦਰ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।