ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਠੇਕਾ ਮੁਲਾਜ਼ਮ ਸ...

    ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਠੀਕਰੀਵਾਲਾ ਚੌਕ ’ਤੇ ਹੀ ਠੋਕਿਆ ਪੱਕਾਂ ਮੋਰਚਾ 

    ਟੈਂਟ ਲਾਏ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਅੱਜ ਇੱਥੇ ਠੀਕਰੀਵਾਲਾ ਚੌਕ ’ਤੇ  ਹੀ ਆਪਣਾ ਅਣਮਿਥੇ ਸਮੇਂ ਲਈ ਧਰਨਾ ਠੋਕ ਦਿੱਤਾ ਗਿਆ ਜਿਸ ਕਾਰਨ ਪਟਿਆਲਾ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਇੱਥੋਂ ਤਕ ਕਿ ਇਨ੍ਹਾਂ ਕੱਚੇ ਮੁਲਾਜ਼ਮਾਂ ਵੱਲੋਂ ਸੜਕਾਂ ਤੇ ਹੀ ਆਪਣੇ ਪੱਕੇ ਟੈਂਟ ਗੱਡ ਦਿੱਤੇ ਗਏ ਹਨ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਠੇਕਾ ਮੁਲਾਜ਼ਮਾਂ ਵੱਲੋਂ ਮੋਤੀ ਮਹਿਲ ਵੱਲ ਰੋਸ ਮਾਰਚ ਕਰਕੇ ਉੱਥੇ ਹੀ ਆਪਣਾ ਪੱਕਾ ਮੋਰਚਾ ਸ਼ੁਰੂ ਕਰਨਾ ਸੀ ਪਰ ਇਨ੍ਹਾਂ ਵੱਲੋਂ ਅਚਾਨਕ ਤਬਦੀਲੀ ਕਰਦਿਆਂ ਠੀਕਰੀਵਾਲਾ ਚੌਕ ਤੇ ਹੀ ਆਪਣਾ ਪੱਕਾ ਮੋਰਚਾ ਲਗਾ ਦਿੱਤਾ ਗਿਆ।

    ਠੇਕਾ ਮੁਲਾਜ਼ਮਾਂ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ ਅਤੇ ਹੋਰਨਾਂ ਦਾ ਕਹਿਣਾ ਹੈ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ ਉਨ੍ਹਾਂ ਦੀ ਮੁੱਖ ਮੰਗ ਰੈਗੂਲਰ ਕਰਨ ਦੀ ਹੈ ਪਰ ਸਰਕਾਰ ਇਸ ਮੰਗ ਤੋਂ ਭੱਜ ਰਹੀ ਹੈ । ਇਹ ਪਹਿਲੀ ਵਾਰ ਹੈ ਜਦੋਂ ਇੱਥੇ ਟੈਂਟ ਗੱਡ ਕੇ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਹੋਵੇ ਇਸ ਐਕਸ਼ਨ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਨੂੰ ਭਾਜੜਾਂ ਪਈਆਂ ਹੋਈਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ