12ਵੀਂ ਜਮਾਤ ਦੀ ਇਤਿਹਾਸ ਦੀਆਂ ਵਿਵਾਦਿਤ ਕਿਤਾਬਾਂ ’ਤੇ ਰੋਕ

book

12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ’ਚ ਸਿੱਖ ਇਤਿਹਾਸ ਬਾਰੇ ਦਿੱਤਾ ਹੈ ਗਲਤ

  • ਲੇਖਕਾਂ ਤੇ ਪਬਲੀਸ਼ਰਾਂ ਖਿਲਾਫ ਕੀਤੀ ਕਾਰਵਾਈ ਦੀ ਮੰਗ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ’ਤੇ ਪੰਜਾਬ ਸਰਕਾਰ ਨੇ ਰੋਕ ਲਾ ਦਿੱਤੀ। ਇਨ੍ਹਾਂ ਤਿੰਨ ਕਿਤਾਬਾਂ ’ਚ ਸਿੱਖ ਇਤਿਹਾਸ ਬਾਰੇ ਤੱਥਾਂ ਨੂੰ ਤਰੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜੋ ਸਿੱਖ ਇਤਿਹਾਸ ਦੇ ਉਲਟ ਹੈ। 12ਵੀਂ ਜਮਾਤ ਦੀਆਂ ਇਤਿਹਾਸ ਦੀਆਂ ਤਿੰਨ ਕਿਤਾਬਾਂ ’ਤੇ ਫਿਲਹਾਲ ਪੰਜਾਬ ਸਰਕਾਰ ਨੇ ਵਿੱਕਰੀ ਤੇ ਪੜ੍ਹਾਉਣ ’ਤੇ ਰੋਕ ਲਾ ਦਿੱਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੇਖਕਾਂ ਤੇ ਪਬਲੀਸ਼ਰਾਂ ਖਿਲਾਫ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖ ਇਤਿਹਾਸ ਸਾਡੇ ਸਾਰਿਆਂ ਲਈ ਮਹੱਤਵਪੂਰਨ ਹੈ। ਪੰਜਾਬ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਸਾਡੀ ਸਰਕਾਰ ਦੀ ਪਹਿਲ ਹੈ।

ਜਿਕਰਯੋਗ ਹੈ ਕਿ ਇਸ ਮਾਮਲੇ ਦੀ ਸਿਖਾਇਰਤ ਬਲਦੇਵ ਸਿੰਘ ਸਰਸਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਹੈ। ਸੀ। ਉਨ੍ਹਾਂ ਕਿਹਾ ਕਿ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਆਈਪੀਐਸ ਮਲਹੋਤਰਾ ਨੂੰ ਸੌਂਪੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ