ਕੁੱਕ ਬੀਬੀਆਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ

Cook Wives, Hold the Home, Education Minister

ਪੈਨਲ ਮੀਟਿੰਗ ਦਾ ਵਿਸ਼ਵਾਸ ਮਿਲਣ ‘ਤੇ ਹੀ ਸ਼ਾਂਤ ਹੋਈਆਂ

  • ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ ਲਈ ਕੀਤੀ ਨਾਅਰੇਬਾਜੀ

ਸੰਗਰੂਰ (ਗੁਰਪ੍ਰੀਤ ਸਿੰਘ)। ਇੱਥੇ ਡੈਮੋਕ੍ਰੇਟਿਕ ਮਿੱਡ-ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਇਕੱਠੀਆਂ ਮਿੱਡ-ਡੇ ਮੀਲ ਕੁੱਕ ਨੇ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਈਆਂ ਮਿੱਡ-ਡੇ ਮੀਲ ਕੁੱਕ ਬੀਬੀਆਂ ਨੂੰ ਬੈਰੀਗੇਟ ਲਗਾਕੇ ਅੱਗੇ ਜਾਣ ਤੋਂ ਰੋਕਿਆ। ਜ਼ੋਰਦਾਰ ਨਾਅਰੇ ਲਗਾਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਹੀਆਂ ਮਿੱਡ-ਡੇ ਮੀਲ ਕੁੱਕ ਬੀਬੀਆਂ ਦੀ ਮੰਗ ਸੀ ਕਿ ਉਹ ਮੰਤਰੀ ਨਾਲ ਗੱਲ ਕਰਨਾ ਚਾਹੁੰਦੀਆਂ ਹਨ। ਇਸ ਲਈ ਉਨ੍ਹਾਂ ਨੂੰ ਪੈਨਲ ਮੀਟਿੰਗ ਦਿੱਤੀ ਜਾਵੇ। ਕੁੱਕ ਦੇ ਗੁੱਸੇ ਨੂੰ ਵੇਖਦਿਆਂ ਸਿੱਖਿਆ ਮੰਤਰੀ ਪੰਜਾਬ ਦੇ ਪੀਏ ਸੰਦੀਪ ਗਰਗ ਨੇ ਆ ਕੇ ਗੱਲਬਾਤ ਕੀਤੀ ਅਤੇ 15 ਅਗਸਤ ਤੋਂ ਬਾਅਦ ਪੈਨਲ ਮੀਟਿੰਗ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਤੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਤੋਂ ਬਾਅਦ ਹੀ ਭਟਕੀਆਂ ਕੁੱਕ ਦਾ ਗੁੱਸਾ ਸ਼ਾਂਤ ਹੋਇਆ। ਾ

ਇਸ ਇਕੱਠੀਆਂ ਹੋਈਆਂ ਮਿੱਡ-ਡੇ ਮੀਲ ਕੁੱਕ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਸੁਖਵਿੰਦਰ ਕੌਰ ਅੱਚਲ, ਬਲਵਿੰਦਰ ਕੌਰ ਫਰਵਾਹੀ, ਮੁਕੇਸ਼ ਰਾਣੀ ਅਮਰਗੜ੍ਹ, ਸਹਿਨਾਜ ਮੂਨਕ, ਕਮਲੇਸ਼ ਮਲੇਰਕੋਟਲਾ, ਸਿਮਰਜੀਤ ਕੌਰ ਅਜਨੌਦਾ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਤੱਕ ਪੜ੍ਹਦੇ ਬੱਚਿਆਂ ਲਈ ਦੁਪਹਿਰ ਦੇ ਖਾਣੇ ਦੀ ਸਕੀਮ ਤਹਿਤ ਕੰਮ ਕਰਦੀਆਂ ਚਾਲੀ ਹਜ਼ਾਰ ਦੇ ਕਰੀਬ ਮਿੱਡ-ਡੇ ਮੀਲ ਕੁੱਕ ਗਰੀਬ ਔਰਤਾਂ ਨੂੰ ਮਹੀਨੇ ਦੇ ਸਿਰਫ਼ 1700 ਰੁਪਏ ਦਿੱਤੇ ਜਾਂਦੇ ਹਨ, ਜਿਸ ਅਨੁਸਾਰ 55 ਰੁਪਏ ਦਿਹਾੜੀ ਬਣਦੀ ਹੈ, ਜਦੋਂ ਕਿ ਇਨ੍ਹਾਂ ਦਾ ਕੰਮ ਸਕੂਲ ਦਾ ਪੂਰਾ ਸਮਾਂ ਨਹੀਂ ਨਿਬੜਦਾ। ਸਾਲ ਵਿੱਚ ਦੋ ਮਹੀਨੇ ਦੀ ਸਰਕਾਰ ਵੱਲੋਂ ਇਨ੍ਹਾਂ ਨੂੰ ਕੋਈ ਤਨਖਾਹ ਨਹੀਂ ਦਿੱਤੀ ਜਾਂਦੀ। ਸਰਕਾਰ ਪੂਰਾ ਮਹੀਨਾ ਮੁਫ਼ਤ ਵਿੱਚ ਕੰਮ ਕਰਵਾਉਂਦੀ ਹੈ। ਇਨ੍ਹਾਂ ਔਰਤਾਂ ਵਿੱਚ ਵੱਡੀ ਗਿਣਤੀ ਵਿਧਵਾ ਔਰਤਾਂ ਦੀ ਹੈ, ਜਿਸ ਦੇ ਸਮੁੱਚੇ ਪਰਿਵਾਰ ਦੀ ਨਿਰਭਰਤਾ ਉਸ ‘ਤੇ ਹੈ। ਸਰਕਾਰ 10 ਮਹੀਨੇ ਦੀ ਸਕੀਮ ਕਹਿ ਕੇ ਪੱਲਾ ਝਾੜ ਜਾਂਦੀ ਹੈ।

ਆਗੂਆਂ ਨੇ ਅੱਗੇ ਦੱਸਿਆ ਕਿ ਇਸ ਮੌਕੇ ਆਗੂਆਂ ਨੇ ਮੰਗ ਕੀਤੀ ਮਿੱਡ-ਡੇ ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ-ਘੱਟ ਉਜ਼ਰਤ ਕਾਨੂੰਨ ਅਧੀਨ ਲਿਆ ਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਮਿੱਡ-ਡੇ ਮੀਲ ਕੁੱਕ ਦੀ ਸਾਲ ਵਿੱਚ 2 ਮਹੀਨੇ ਛੁੱਟੀਆਂ ਦੀ ਤਨਖਾਹ ਕੱਟਣੀ ਬੰਦ ਕਰਕੇ, ਪੂਰੇ ਸਾਲ ਦੀ ਤਨਖਾਹ ਦਿੱਤੀ ਜਾਵੇ, ਅੱਗ ਤੇ ਗੈਸ ਦੇ ਨਾਲ ਜੋਖ਼ਮ ਭਰਿਆ ਕੰਮ ਕਰਨ ਦੇ ਕਾਰਨ ਹਰ ਕੁੱਕ ਦਾ ਬੀਮਾ ਵਿਭਾਗ ਕਰਵਾਏ। 25 ਬੱਚਿਆਂ ‘ਤੇ ਇੱਕ ਕੁੱਕ ਰੱਖਣ, ਉਸ ਤੋਂ ਬਾਅਦ 100 ਬੱਚਿਆਂ ਤੱਕ ਦੂਸਰੀ ਕੁੱਕ ਰੱਖਣ ਅਤੇ ਅਗਲੇ ਹਰ 100 ਬੱਚਿਆਂ ਤੇ ਇੱਕ-ਇੱਕ ਕੁੱਕ ਰੱਖਣ ਦੇ ਬਣਾਏ ਨਿਯਮ ਵਿੱਚ ਤਬਦੀਲੀ ਕੀਤੀ ਜਾਵੇ।

ਪ੍ਰੀ-ਪ੍ਰਾਇਮਰੀ ਕਲਾਸ ਦੇ ਬੱਚਿਆਂ ਦੀ ਗਿਣਤੀ ਨੂੰ ਵੀ ਸ਼ਾਮਲ ਕੀਤਾ ਜਾਵੇ ਅਤੇ ਬੱਚਿਆਂ ਦੀ ਗਿਣਤੀ ਘੱਟਣ ਦੇ ਆਧਾਰ ਤੇ ਪਿਛਲੇ 10-10 ਸਾਲਾਂ ਤੋਂ ਕੰਮ ਕਰਦੀ  ਕੁੱਕ ਨੂੰ ਸਕੂਲਾਂ ਵਿੱਚੋਂ ਕੱਢਣਾ ਬੰਦ ਕੀਤਾ ਜਾਵੇ, ਜੋ ਮਿੱਡ-ਡੇ ਮੀਲ ਕੁੱਕ 12ਵੀਂ ਪਾਸ ਹਨ, ਉਨ੍ਹਾਂ ਨੂੰ ਬਲਾਕ ਦਫ਼ਤਰਾਂ ਵਿੱਚ ਸਹਾਇਕ ਮੈਨੇਜਰ ਵਜੋਂ ਤਰੱਕੀ ਦਿੱਤੀ ਜਾਵੇ, ਮਿੱਡ ਡੇ ਮੀਲ ਲਈ ਕੁਕਿੰਗ ਕਾਸ਼ਟ ਦੀ ਰਾਸ਼ੀ ਅਤੇ ਅਨਾਜ਼ ਸਕੂਲਾਂ ਨੂੰ ਸਮੇਂ ਸਿਰ ਦੇਣ ਦਾ ਪ੍ਰਬੰਧ ਕੀਤਾ ਜਾਵੇ, ਸਕੂਲਾਂ ਵਿੱਚ ਖਾਣਾ ਬਣਾਉਣ ਸਮੇਂ ਜਿੰਨੇ ਮਿੱਡ ਡੇ ਮੀਲ ਕੁੱਕ ਨਾਲ ਹਾਦਸੇ ਵਾਪਰ ਚੁੱਕੇ ਜਾਂ ਵਾਪਰ ਰਹੇ ਹਨ, ਸਰਕਾਰ ਉਨ੍ਹਾਂ ਦੀ ਮੱਦਦ ਕਰੇ।

LEAVE A REPLY

Please enter your comment!
Please enter your name here