ਕੋਰੋਨਾ ਦੇ ਕੁੱਲ 85 ਲੱਖ ਮਰੀਜ਼, 78.69 ਲੱਖ ਹੋਏ ਠੀਕ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੀ ਰਫ਼ਤਾਰੀ ਹੌਲੀ ਹੋਣ ਦੇ ਬਾਵਜ਼ੂਦ ਰੋਜ਼ਾਨਾ 40 ਤੋਂ 50 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 85 ਲੱਖ ਤੋਂ ਪਾਰ ਪਹੁੰਚ ਗਈ ਹੈ ਪਰ ਚੰਗੀ ਗੱਲ ਇਹ ਹੈ ਕਿ ਹੁਣ ਤੱਕ 78.69 ਲੱਖ ਮਰੀਜ਼ ਠੀਕ ਹੋ ਚੁੱਕੇ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਐਤਵਾਰ ਨੂੰ 45,674 ਨਵੇਂ ਮਾਮਲੇ ਸਾਹਮਣੇ ਆਏ। 49,082 ਮਰੀਜ਼ ਠੀਕ ਹੋਏ ਤੇ 599 ਦੀ ਮੌਤ ਹੋਈ ਹੈ। ਦੇਸ਼ ‘ਚ ਇਸ ਮਹਾਂਮਾਰੀ ਨਾਲ ਹੁਣ ਤੱਕ 85.07 ਲੱਖ ਲੋਕ ਪੀੜਤ ਹੋਏ ਹਨ ਜਿਨ੍ਹਾਂ ‘ਚੋਂ 78.69 ਲੱਖ ਮਰੀਜ਼ ਠੀਕ ਹੋ ਚੁੱਕੇ ਹਨ ਤੇ 1,26,121 ਵਿਅਕਤੀਆਂ ਦੀ ਮੌਤ ਹੋਈ ਹੈ। ਨਵੇਂ ਮਾਮਲਿਆਂ ਦੇ ਮੁਕਾਬਲੇ ‘ਚ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਹੋਣ ਨਾਲ ਸਰਗਰਮ ਮਾਮਲਿਆਂ ‘ਚ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ‘ਚ ਗਿਰਾਵਟ ਆ ਰਹੀ ਹੈ। ਇਨ੍ਹਾਂ ਦੀ ਗਿਣਤੀ 3667 ਘੱਟ ਕੇ ਹੁਣ 5,12,665 ਰਹਿ ਗਈ ਹੈ। ਇਸ ਜਾਨਲੇਵਾ ਬਿਮਾਰੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਏ ਮਹਾਂਰਾਸ਼ਟਰ ‘ਚ ਸਰਗਰਮ ਮਾਮਲਿਆਂ ‘ਚ ਲਗਾਤਾਰ ਕਮੀ ਆਉਣ ਨਾਲ ਇਨ੍ਹਾਂ ਦੀ ਗਿਣਤੀ ਇੱਕ ਲੱਖ ਰਿਹ ਗਿਹੀ ਹੈ। ਪਿਛਲੇ 24 ਘੰਟਿਆਂ ਦੌਰਾਨ 2,939 ਦੀ ਕਮੀ ਹੋਣ ਨਾਲ ਇਨ੍ਹਾਂ ਦੀ ਗਿਣਤੀ ਘੱਟ ਕੇ 1,00,068 ਰਹਿ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.