ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲੇ 149 ਦਿਨ ਦੇ ਹੇਠਲੇ ਪੱਧਰ ’ਤੇ

Coronavirus Sachkahoon

ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 36,401 ਨਵੇਂ ਮਾਮਲੇ 

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਮੁਕਾਬਲੇ ਇਸ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਸਰਗਰਮ ਮਾਮਲੇ 3286 ਘੱਟ ਕੇ 3,64,129 ’ਤੇ ਆਏ ਜੋ ਪਿਛਲੇ 149 ਦਿਨਾਂ ਦਾ ਹੇਠਲਾ ਪੱਧਰ ਹੈ ।

ਦੇਸ਼ ’ਚ ਬੁੱਧਵਾਰ ਨੂੰ 56 ਲੱਖ 36 ਹਜ਼ਾਰ 336 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਤੇ ਹੁਣ ਤੱਕ 56 ਕਰੋੜ 64 ਲੱਖ 88 ਹਜ਼ਾਰ 433 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 36,401 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਪੀੜਤਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ 23 ਲੱਖ 21 ਹਜ਼ਾਰ 258 ਹੋ ਗਿਆ ਹੈ ਇਸ ਦੌਰਾਨ 39 ਹਜ਼ਾਰ 157 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 3 ਕਰੋੜ 15 ਲੱਖ 25 ਹਜ਼ਾਰ 80 ਹੋ ਗਈ ਹੈ।

ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.13 ਫੀਸਦੀ

ਇਸ ਦੌਰਾਨ ਸਰਗਰਮ ਮਾਮਲੇ 3286 ਘੱਟ ਕੇ ਤਿੰਨ ਲੱਖ 64 ਹਜ਼ਾਰ 129 ਰਹਿ ਗਏ ਹਨ ਇਸ ਦੌਰਾਨ 530 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 4 ਲੱਖ 33 ਹਜ਼ਾਰ 049 ਹੋ ਗਿਆ ਹੈ ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.13 ਫੀਸਦੀ, ਰਿਕਵਰੀ ਦਰ ਵਧ ਕੇ 97.53 ਫੀਸਦੀ ਤੇ ਮ੍ਰਿਤਕ ਦਰ 1.34 ਫੀਸਦੀ ਹੈ ਮਹਾਂਰਾਸ਼ਟਰ ’ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 3222 ਘੱਟ ਕੇ 61568 ਰਹਿ ਗਏ ਹਨ ਇਸ ਦੌਰਾਨ ਸੂਬੇ ’ਚ 8196 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 6209364 ਹੋ ਗਈ ਹੈ ਜਦੋਂਕਿ 158 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 135413 ਹੋ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ