ਭਾਰਤ ’ਚ ਕੋੋਰੋਨਾ ਬਣ ਗਿਆ ਕਾਲ, ਪਹਿਲੀ ਵਾਰ ਕਰੀਬ 3300 ਲੋਕਾਂ ਦੀ ਮੌਤ, 3.60 ਆਏ ਨਵੇਂ ਮਾਮਲੇ

2.61 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਤੋਂ ਠੀਕ ਹੋਏ, ਮ੍ਰਿਤਕਾਂ ਦਾ ਅੰਕੜਾ 2 ਲੱਖ ਤੋਂ ਪਾਰ

ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਦੀ ਕਰੋਪੀ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ ਇਸ ਵਾਇਰਸ ਦੇ 3.60 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ, ਪਰ ਰਾਹਤ ਦੀ ਗੱਲ ਇਹ ਰਹੀ ਕਿ 2.61 ਲੱਖ ਤੋਂ ਜ਼ਿਆਦਾ ਲੋਕਾਂ ਨੇ ਇਸ ਵਾਇਰਸ ਤੋਂ ਛੁਟਕਾਰਾ ਪਾ ਲਿਆ ਹੈ, ਜਦੋਂ ਕਿ ਲਗਭਗ 3300 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਗਈ ਹੈ। ਇਸ ਦਰਮਿਆਨ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ 25, 56, 182 ਲੋਕਾਂ ਦਾ ਟੀਕਾਕਰਨ ਕੀਤਾ ਗਿਆ।

ਇਸ ਤੋਂ ਬਾਅਦ ਹੁਣ ਤੱਕ ਦੇਸ਼ ’ਚ 14 ਕਰੋੜ 78 ਲੱਖ 27 ਹਜ਼ਾਰ 367 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 3, 60, 960 ਨਵੇਂ ਮਾਮਲੇ ਆਉਣ ਨਾਲ ਹੀ ਪੀੜਤਾਂ ਦੀ ਗਿਣਤੀ ਵਧ ਕੇ ਇੱਕ ਕਰੋੜ 79 ਲੱਖ 97 ਹਜ਼ਾਰ 267 ਹੋ ਗਿਆ। ਇਸ ਦੌਰਾਨ 2, 61, 162 ਮਰੀਜ ਤੰਦਰੁਸਤ ਵੀ ਹੋਏ ਹਨ। ਦੇਸ਼ ’ਚ ਹੁਣ ਤੱਕ 1 ਕਰੋੜ 48 ਲੱਖ 17 ਹਜ਼ਾਰ 371 ਲੋਕ ਕੋਰੋਨਾ ਤੋਂ ਛੁਟਕਾਰਾ ਪਾ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।