ਲਾਅ ਯੂਨੀਵਰਸਿਟੀ ’ਚ ਹੋਇਆ ਕੋਰੋਨਾ ਬਲਾਸਟ, 61 ਨਵੇਂ ਮਾਮਲੇ ਆਏ ਸਾਹਮਣੇ

Coronavirus Sachkahoon

ਲਗਭਗ ਸਾਰੇ ਵਿਦਿਆਰਥੀਆਂ ਅਤੇ ਸਟਾਫ ਦੀ ਕੋਵਿਡ ਸੈਂਪਲਿੰਗ ਹੋਈ ਪੂਰੀ

ਜਿਲ੍ਹੇ ਵਿੱਚ 4461 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਲਾਅ ਯੂਵੀਵਰਸਿਟੀ ਪਟਿਆਲਾ ’ਚ ਅੱਜ ਲਗਾਤਾਰ ਦੂਜੇ ਦਿਨ ਕੋਰੋਨਾ ਬਲਾਸਟ (Coronavirus) ਹੋਇਆ ਹੈ। ਅੱਜ ਜ਼ਿਲ੍ਹੇ ਵਿੱਚੋਂ 63 ਵਿਅਕਤੀ ਕੋਰੋਨਾ ਪਾਜਿਟਿਵ ਪਾਏ ਗਏ ਹਨ ਅਤੇ ਇਨ੍ਹਾਂ ਵਿੱਚੋਂ ਇੱਕਲੇ ਲਾਅ ਯੂਨੀਵਰਸਿਟੀ 61 ਵਿਦਿਆਰਥੀਆਂ ਅਤੇ ਸਟਾਫ ਮੈਂਬਰ ਕੋਰੋਨਾ ਪਾਜਿਟਿਵ ਪਾਏ ਗਏ ਹਨ। ਬੀਤੇ ਦਿਨ ਵੀ ਲਾਅ ਯੂਨੀਵਰਸਿਟੀ ’ਚ 48 ਮਾਮਲੇ ਸਾਹਮਣੇ ਆਏ ਸਨ। ਉੱਝ ਲਾਅ ਯੂਨੀਵਰਸਿਟੀ ’ਚ ਲਗਭਗ ਸਾਰੇ ਵਿਦਿਆਰਥੀਆਂ ਅਤੇ ਸਟਾਫ ਦੀ ਕੋਵਿਡ ਸੈਪਲਿੰਗ ਪੂਰੀ ਹੋ ਚੁੱਕੀ ਹੈ ਅਤੇ ਪਰ ਅੱਜ ਸਿਹਤ ਟੀਮਾਂ ਵੱਲੋਂ ਲਏ ਗਏ 153 ਦੇ ਕਰੀਬ ਕੋਵਿਡ ਸੈਪਲਾਂ ਦੀ ਰਿਪੋਰਟ ਹਲੇ ਆਉਣੀ ਬਾਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 600 ਕੋਵਿਡ ਰਿਪੋਰਟਾਂ ਵਿਚੋਂ 63 ਕੋਵਿਡ ਪਾਜਿਟਿਵ (Coronavirus) ਕੇਸ ਰਿਪੋਰਟ ਹੋਏ ਹਨ। ਜਿਸ ਵਿਚੋ 61 ਕੇਸ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਨਾਲ ਅਤੇ ਦੋ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਪਾਜਿਟਿਵ ਕੇਸਾਂ ਦੀ ਗਿਣਤੀ 62207 ਹੋ ਗਈ ਹੈ ਅਤੇ ਦੋ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,618 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਐਕਟਿਵ ਕੇਸਾਂ ਦੀ ਗਿਣਤੀ 131 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪਾਜਿਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ। Coronavirus

ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਲਾਅ ਯੂਨੀਵਰਸਿਟੀ ਵਿਖੇ ਬੀਤੇ ਦਿਨੀ ਲਏ 550 ਕੋਵਿਡ ਸੈਂਪਲਾ ਵਿਚੋਂ 61 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਜ ਵੀ ਸਿਹਤ ਟੀਮਾਂ ਵੱਲੋਂ 153 ਦੇ ਕਰੀਬ ਕੋਵਿਡ ਸੈਂਪਲ ਲਏ ਗਏ ਹਨ। ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਹੁਣ ਤੱਕ ਲਾਅ ਯੁੂਨੀਵਰਸਿਟੀ ਦੇ ਲਗਭਗ ਸਾਰੇ ਸਟਾਫ ਅਤੇ ਵਿਦਿਆਰਥੀਆਂ ਦੀ ਕੋਵਿਡ ਸੈਂਪਲ਼ਿੰਗ ਪੂਰੀ ਕਰ ਲਈ ਗਈ ਹੈ ਅਤੇ ਯੁੂਨੀਵਰਸਿਟੀ ਵਿਚੋਂ ਪਾਏ ਸਾਰੇ ਹੀ ਕੋਵਿਡ ਪਾਜਿਟਿਵ ਕੇਸ ਠੀਕ ਠਾਕ ਹਨ ਅਤੇ ਜੇਕਰ ਕਿਸੇ ਨੂੰ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਡਾਕਟਰਾਂ ਵੱਲੋਂ ਉਸ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੂੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ, ਹੱਥਾਂ ਨੁੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਜਾ ਸੈਨੇਟਾਈਜ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।

ਅੱਜ 695 ਦੇ ਕਰੀਬ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,41,223 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62207 ਕੋਵਿਡ ਪਾਜਿਟਿਵ, 11,79,284 ਨੈਗੇਟਿਵ ਅਤੇ ਲਗਭਗ 427 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 4461 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ