ਦੇਸ਼ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ ‘ਚ 17,296 ਮਾਮਲੇ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) (covid-19) ਦੇ ਨਵੇਂ ਮਾਮਲਿਆਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ‘ਚ ਸਭ ਤੋਂ ਵਧ 17,296 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਪੀੜਤਾਂ ਦਾ ਅੰਕੜਾ 4.90 ਲੱਖ ਤੋਂ ਪਾਰ ਹੋ ਗਿਆ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ 17,296 ਨਵੇਂ ਮਾਮਲਿਆਂ ਦੇ ਨਾਲ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 4,90,401 ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 407 ਵਿਅਕਤੀਆਂ ਦੀ ਮੌਤ ਦੇ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵਧ ਕੇ 15,301 ਹੋ ਗਈ ਹੈ। ਦੂਜੇ ਪਾਸੇ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਤੇ ਇਸ ਦੌਰਾਨ 13,940 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 2,85,637 ਮਰੀਜ਼ ਠੀਕ ਹੋ ਚੁੱਕੇ ਹਨ।
ਦੇਸ਼ ‘ਚ ਕੋਰੋਨਾ ਦੇ 1,89,463 ਸਰਗਰਮ ਮਾਮਲੇ ਹਨ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 4,841 ਮਾਮਲੇ ਦਰਜ ਕੀਤੇ ਹਨ ਤੇ 192 ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਪੀੜਤਾਂ ਦੀ ਗਿਣਤੀ ਵਧ ਕੇ 1,47,741 ਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 6,931 ਹੋ ਗਈ ਹੈ। ਸੂਬੇ ‘ਚ 77,453 ਵਿਅਕਤੀ ਠੀਕ ਹੋਏ ਹਨ।
ਰਾਜਧਾਨੀ ਦਿੱਲੀ ਚ’ ਵੀ ਕੋਰੋਨਾ ਨੇ ਕਹਿਰ ਢਾਹ ਰੱਖਿਆ ਹੈ ਤੇ ਪੀੜਤ ਤੇ ਮੌਤ ਦੇ ਲਗਾਤਾਰ ਵਧਦੇ ਅੰਕੜਿਆਂ ਨਾਲ ਹੁਣ ਇਹ ਦੇਸ਼ ‘ਚ ਦੂਜੇ ਸਥਾਨ ‘ਤੇ ਆ ਗਿਆ ਹੈ। ਪਿਛਲੇ 24 ਘੰਟਿਆਂ ‘ਚ 3,390 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦਾ ਅੰਕੜਾ 73,780 ਹੋ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ