49,881 ਨਵੇਂ ਮਾਮਲੇ ਸਾਹਮਣੇ ਆਏ, 517 ਮਰੀਜ਼ਾਂ ਦੀ ਮੌਤ
ਨਵੀਂ ਦਿੱਲੀ। ਕੇਰਲ, ਮਹਾਂਰਾਸ਼ਟਰ ਤੇ ਦਿੱਲੀ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਕਾਰਨ ਦੇਸ਼ ‘ਚ ਲਗਾਤਾਰ ਦੂਜੇ ਦਿਨ ਇਨ੍ਹਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ ਤੇ ਇਹ 50 ਹਜ਼ਾਰ ਦੇ ਕਰੀਬ ਪਹੁੰਚ ਗਈ ਤੇ ਇੱਕ ਦਿਨ ‘ਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ 500 ਤੋਂ ਵੱਧ ਰਹੀ।
ਕੇਂਦਰੀ ਸਿਹਤ ਤੇ ਪਰਿਵਾਰ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 49,881 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਜਿਨ੍ਹਾਂ ਨੂੰ ਮਿਲਾ ਕੇ ਕੁੱਲ ਮਰੀਜ਼ਾਂ ਦੀ ਗਿਣਤੀ 80.40 ਲੱਖ ਹੋ ਗਈ ਹੈ। ਇੱਕ ਦਿਨ ਪਹਿਲਾਂ ਬੁੱਧਵਾਰ ਨੂੰ ਕੋਰੋਨਾ ਦੇ 43.843 ਮਾਮਲੇ ਦਰਜ ਕੀਤੇ ਗਏ ਸਨ ਜਦੋਂਕਿ ਮੰਗਲਵਾਰ ਨੂੰ ਇਹ ਅੰਕੜਾ 36,470 ਸੀ। ਪਿਛਲੇ 24 ਘੰਟਿਆਂ ਦੌਰਾਨ 56,480 ਮਰੀਜ਼ ਠੀਕ ਹੋਏ ਹਨ। ਇਸ ਨਾਲ ਸਰਗਰਮ ਮਾਮਲੇ 7,116 ਘੱਟ ਕੇ 6,03,687 ਰਹਿ ਗਏ ਹਨ। ਇਸ ਦੌਰਾਨ 517 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਇਸ ਨਾਲ ਜਾਣ ਗਵਾਉਣ ਵਾਲਿਆਂ ਦੀ ਗਿਣਤੀ 1,20,527 ਹੋ ਗਈ ਹੈ। ਕੋਰੋਨਾ ਨਾਲ ਹੁਣ ਤੱਕ 73.16 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਕੋਵਿਡ-19 ਤੋਂ ਠੀਕ ਹੋਣ ਵਾਲਿਆਂ ਦੀ ਦਰ 90.99 ਫੀਸਦੀ ਤੇ ਸਰਗਰਮ ਮਾਮਲਿਆਂ ਦੀ ਦਰ 7.51 ਫੀਸਦੀ ਰਹਿ ਗਈ ਹੈ, ਜਦੋਂਕਿ ਮ੍ਰਿਤਕ ਦਰ 1.50 ਫੀਸਦੀ ਹੈ।
- ਪਿਛਲੇ 24 ਘੰਟਿਆਂ ਦੌਰਾਨ 56,480 ਮਰੀਜ਼ ਠੀਕ ਹੋਏ
- ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 90.99 ਫੀਸਦੀ
- ਸਰਗਰਮ ਮਾਮਲਿਆਂ ਦੀ ਦਰ 7.51 ਫੀਸਦੀ
- ਮ੍ਰਿਤਕ ਦਰ 1.50 ਫੀਸਦੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.