ਵਿਸ਼ਵ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18,017,556 ਹੋਈ
ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ ਕਹਿਰ ਨਾਲ ਵਿਸ਼ਵ ‘ਚ ਹੁਣ ਤੱਕ 1.80 ਕਰੋੜ ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ ਜਦੋਂਕਿ 6.88 ਲੱਖ ਤੋਂ ਵੱਧ ਲੋਕਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ।
ਕੋਵਿਡ-19 ਦੇ ਪੀੜਤਾਂ ਦੇ ਮਾਮਲੇ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ, ਮੈਕਸਿਕੋ ਤੀਜੇ ਤੇ ਬ੍ਰਿਟੇਨ ਚੌਥੇ ਸਥਾਨ ‘ਤੇ ਹੈ ਜਦੋਂਕਿ ਭਾਰਤ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ‘ਚ ਪੰਜਵੇਂ ਸਥਾਨ ‘ਤੇ ਹੈ। ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18,017,556 ਹੋ ਗਈ ਹੈ ਜਦੋਂਕਿ ਹੁਣ ਤੱਕ ਇਸ ਮਹਾਂਮਾਰੀ ਕਾਰਨ 688,351 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਅਮਰੀਕਾ ‘ਚ ਕੋਰੋਨਾ ਨਾਲ ਹੁਣ ਤੱਕ 4,667,930 ਵਿਅਕਤੀ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ ਤੇ 154,841 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜੀਲ ਹੁਣ ਤੱਕ 2733,677 ਵਿਅਕਤੀ ਇਸ ਦੀ ਲਪੇਟ ‘ਚ ਆ ਚੁੱਕੇ ਹਨ ਜਦੋਂਕਿ 94,104 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ