ਪੰਜਾਬ ’ਚ ਕੋਰੋਨਾ ਨੇ ਫੜ੍ਹੀ ਰਫ਼ਤਾਰ : 417 ਨਵੇਂ ਕੋਰੋਨਾ ਦੇ ਮਾਮਲੇ ਮਿਲੇ

Corona Cases

ਪਠਾਨਕੋਟ ’ਚ ਚੌਥੀ ਜਮਾਤ ਤੱਕ ਦੇ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਕੋਰੋਨਾ ਤੇਜ਼ੀ ਨਾਲ ਵਧ ਰਿਹਾ ਹੈ। ਸੂਬੇ ’ਚ ਪਿਛਲੇ 24 ਘੰਟਿਆਂ ’ਚ 417 ਨਵੇਂ ਮਾਮਲੇ ਮਿਲੇ ਹਨ ਤੇ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਮਾਮਲਿਆਂ ਦੀ ਸਕਾਰਤਮਕਤਾ ਦਰ ਵੱਧ ਕੇ 3.01% ਹੋ ਗਈ ਹੈ। ਸੂਬੇ ’ਚ ਤਰ੍ਹਾਂ ਕੋਰੋਨਾ ਨੇ ਰਫ਼ਤਾਰ ਫੜੀ ਹੈ ਉਹ ਉਸਨੇ ਚਿੰਤਾ ਜ਼ਰੂਰ ਵਧ ਦਿੱਤੀ ਹੈ। ਜੇਕਰ ਸੂਬੇ ’ਚ ਕੋਰੋਨਾ ਦੇ ਕੇਸ ਇਸੇ ਤਰਾਂ ਵੱਧਦੇ ਗਏ ਤਾਂ ਰਾਤ ਦਾ ਕਰਫਿਊ ਲਾਇਆ ਜਾ ਸਕਦਾ ਹੈ।

ਕੋਰੋਨਾ ਦੇ 78 ਮਾਮਲੇ ਪਠਾਨਕੋਟ ਸ਼ਹਿਰ ’ਚੋਂ ਮਿਲੇ ਹਨ, ਜਿਸ ਨੂੰ ਵੇਖਦਿਆਂ ਉੱਥੋਂ ਦੇ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਚੌਥੀ ਜਮਾਤ ਤੱਕ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਹਨ। ਇਨ੍ਹਾਂ ਸਾਰਿਆਂ ਨੂੰ 14 ਜਨਵਰੀ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ। ਉਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈ ਕੇ ਅਗਲਾ ਕਦਮ ਚੁੱਕਿਆ ਜਾਵੇਗਾ। ਇਹ ਫੈਸਲਾ ਪਠਾਨਕੋਟ ਵਿੱਚ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਚੰਡੀਗੜ੍ਹ ਵਿੱਚ ਕੋਰੋਨਾ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਵੀ ਸਖ਼ਤੀ ਵਧਾ ਦਿੱਤੀ ਹੈ। ਚੰਡੀਗੜ੍ਹ ਵਿੱਚ ਸਥਿਤ ਹੋਟਲ, ਕੈਫੇ, ਕੌਫੀ ਸ਼ਾਪ, ਖਾਣ-ਪੀਣ ਦੀਆਂ ਥਾਵਾਂ, ਮੈਰਿਜ ਪੈਲੇਸ, ਬੈਂਕੇਟ ਹਾਲ ਆਦਿ ਹੁਣ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ।

ਜਨਤਕ ਥਾਵਾਂ ‘ਤੇ ਤਾਇਨਾਤ ਹੋਣ ਸਿਰਫ ਡਬਲ ਡੋਜ਼ ਵਾਲੇ ਕਰਮਚਾਰੀ

ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਬਾਰ, ਸਿਨੇਮਾ ਹਾਲ, ਮਾਲ, ਜਿੰਮ, ਅਜਾਇਬ ਘਰ, ਰੈਸਟੋਰੈਂਟ, ਸਪਾ ਪ੍ਰਬੰਧਕਾਂ ਨੂੰ ਟੀਕੇ ਦੀ ਡਬਲ ਡੋਜ਼ ਵਾਲੇ ਕਰਮਚਾਰੀ ਹੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕੋਈ ਵੀ ਕਰਮਚਾਰੀ ਡਿਊਟੀ ‘ਤੇ ਨਾ ਹੋਵੇ। ਇਸ ਦੇ ਲਈ ਬੁੱਧਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਸ ਤੋਂ ਬਾਅਦ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਮੂਹ ਕਾਲਜਾਂ ਅਤੇ ਕੋਚਿੰਗ ਸੈਂਟਰਾਂ ਵਿੱਚ ਸਟਾਫ਼ ਨੂੰ ਵੀ ਟੀਕਾਕਰਨ ਕੀਤਾ ਜਾਵੇ। ਇਸ ਤੋਂ ਇਲਾਵਾ 15 ਜਨਵਰੀ ਤੋਂ ਬਾਅਦ ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਟੀਕੇ ਤੋਂ ਬਿਨ੍ਹਾਂ ਲੋਕਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ