ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਕੋਰੋਨਾ : ਨਵੇਂ...

    ਕੋਰੋਨਾ : ਨਵੇਂ ਸਾਲ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਚਾੜ੍ਹੇ ਨਵੇਂ ਆਦੇਸ਼, ਬਿਨਾਂ ਵੈਕਸੀਨ ਤੋਂ ਗਾਹਕ ਨੂੰ ਐਂਟਰੀ ਦੇਣ ‘ਤੇ 5 ਹਜ਼ਾਰ ਦਾ ਜ਼ੁਰਮਾਨਾ

    ਅੱਜ ਤੋਂ ਹੀ ਇਨ੍ਹਾਂ ਨੂੰ ਨਿਯਮਾਂ ਨੂੰ ਕੀਤਾ ਗਿਆ ਹੈ ਲਾਗੂ 

    ਜਨਤਕ ਥਾਵਾਂ ‘ਤੇ ਬਿਨਾਂ ਟੀਕਾਕਰਨ ਦੇ ਘੁੰਮਣ ’ਤੇ ਪਾਬੰਦੀ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦੇਸ਼ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪੰਜਾਬ ’ਚ ਵੀ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਰਾਜਧਾਨੀ ਚੰਡੀਗੜ੍ਹ ’ਚ ਕੋਰੋਨਾ ਦੇ ਮਾਮਲੇ ਵਧਦਿਆਂ ਵੇਖ ਚੰਡੀਗੜ੍ਹ ਪ੍ਰਸ਼ਾਸਨ ਵੀ ਸਖ਼ਤ ਹੋ ਗਿਆ ਹੈ। ਪ੍ਰਸ਼ਾਸ਼ਨ ਵੇ ਹੁਣ ਹੋਟਲਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ ਸਮੇਤ ਸਾਰੀਆਂ ਜਨਤਕ ਥਾਵਾਂ ‘ਤੇ ਬਿਨਾਂ ਟੀਕਾਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਅਜਿਹਾ ਵਿਅਕਤੀ ਕਿਤੇ ਵੀ ਪਾਇਆ ਜਾਂਦਾ ਹੈ ਤਾਂ ਉਸ ਸੰਸਥਾ ਨੂੰ 5 ਹਜ਼ਾਰ ਦਾ ਜੁਰਮਾਨਾ ਭਰਨਾ ਪਵੇਗਾ।

    ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਨਾਂ ਟੀਕੇ ਦੇ ਜਨਤਕ ਥਾਂ ‘ਤੇ ਜਾਣ ਵਾਲੇ ਵਿਅਕਤੀ ‘ਤੇ 500 ਰੁਪਏ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ ਹੁਕਮ 1 ਜਨਵਰੀ ਤੋਂ ਲਾਗੂ ਕੀਤੇ ਜਾ ਰਹੇ ਸਨ ਪਰ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ 31 ਦਸੰਬਰ ਯਾਨੀ ਅੱਜ ਤੋਂ ਹੀ ਇਨ੍ਹਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ।

    ਚੰਡੀਗੜ੍ਹ ਪ੍ਰਸ਼ਾਸਨ ਨੇ ਵਧੇਰੇ ਸਖਤੀ ਵਿਖਾਦਿਆਂ ਕਿਹਾ ਕਿ ਜੇਕਰ ਕੋਈ ਹੋਟਲ, ਕਲੱਬ, ਮਾਲ, ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਮਿਊਜ਼ੀਅਮ, ਥੀਏਟਰ, ਵਿਦਿਅਕ ਅਦਾਰੇ, ਜਿੰਮ, ਫਿਟਨੈਸ ਸੈਂਟਰ, ਨਿੱਜੀ ਅਤੇ ਸਰਕਾਰੀ ਖੇਤਰ ਦੇ ਬੈਂਕਾਂ ਵਿੱਚ ਬਿਨਾਂ ਟੀਕੇ ਲਗਾਏ ਪਾਇਆ ਜਾਂਦਾ ਹੈ ਤਾਂ ਉਸ ਦਾ ਜੁਰਮਾਨਾ ਹੈ। ਹੁਣ ਇਹਨਾਂ ਵਿੱਚ ਉਪਲਬਧ ਸਥਾਨਾਂ ਦੇ ਮਾਲਕਾਂ ਜਾਂ ਸੰਚਾਲਕਾਂ ਨੂੰ ਭਰਨਾ ਹੋਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here