ਕੋਰੋਨਾ ਮਾਮਲਿਆਂ ਦੀ ਗਿਣਤੀ ਮਹਾਰਾਸ਼ਟਰ ‘ਚ 4000, ਦਿੱਲੀ ‘ਚ 2000 ਤੋਂ ਪਾਰ
ਨਵੀਂ ਦਿੱਲੀ। ਕੋਰੋਨਾ ਵਾਇਰਸ (ਕੋਵਿਡ-19) ਪ੍ਰਭਾਵਿਤਾਂ ਦੇ ਮਾਮਲੇ ‘ਚ ਮਹਾਰਾਸ਼ਟਰ ‘ਚ ਅੰਕੜਾ 4000 ਤੋਂ ਪਾਰ ਹੋ ਗਿਆ ਜਦੋਂਕਿ ਦਿੱਲੀ ‘ਚ 2000 ਤੋਂ ਜਿਆਦਾ ਲੋਕ ਇਸ ਬਿਮਾਰੀ ਦੀ ਚਪੇਟ ‘ਚ ਆ ਗਏ ਹਨ। ਮਹਾਰਾਸ਼ਟਰ, ਦਿੱਲੀ, ਗੁਜਰਾਤ, ਰਾਜਸਥਾਨ, ਤਮਿਲਨਾਡੂ, ਅਤੇ ਮੱਧ ਪ੍ਰਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਤੇਜੀ ਆ ਰਹੀ ਹੈ ਅਤੇ ਇਨ੍ਹਾਂ ਛੇ ਰਾਜਾਂ ‘ਚ ਪ੍ਰਭਾਵਿਤਾਂ ਦੀ ਕੁਲ ਗਿਣਤੀ 12311 ਹੋ ਗਈ ਹੈ ਜੋ ਦੇਸ਼ ‘ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਕੁਲ ਅੰਕੜੇ ਦਾ ਲਗਭਗ 71 ਫੀਸਦੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪ੍ਰਭਾਵਿਤਾਂ ਦੀ ਗਿਣਤੀ ਵਧਕੇ 17265 ਹੋ ਗਈ ਹੈ ਅਤੇ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦਾ ਅੰਕੜਾ 543 ਤੱਕ ਪਹੁੰਚ ਗਿਆ ਹੈ। ਹੁਣ ਤੱਕ 2547 ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।