ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਕੋਰੋਨਾ ਮਾਹਮਾਰ...

    ਕੋਰੋਨਾ ਮਾਹਮਾਰੀ ਦੇ ਚਲਦਿਆ 12 ਜਣਿਆ ਦੀ ਮੌਤ, 296 ਪਾਜੀਟਿਵ ਕੇਸਾ ਨੇ ਦਿੱਤੀ ਦਸਤਕ

    ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਕੀਤਾ ਜਾਵੇ ਅਮਲ:- ਡਿਪਟੀ ਕਮਿਸ਼ਨਰ

    ਫਾਜ਼ਿਲਕਾ, (ਰਜਨੀਸ਼ ਰਵੀ) | ਕੋਰੂਨਾ ਮਹਾਮਾਰੀ ਦੇ ਚਲਦਿਆਂ ਅੱਜ ਜ਼ਿਲ੍ਹੇ ਵਿੱਚ 12ਜਣਿਆਂ ਦੀ ਮੌਤ ਹੋਣ ਦੀ ਸੂਚਨਾ ਦੇ ਨਾਲ ਆਉਣ 295 ਨਵੇ ਪਾਜਟਿਵ ਕੇਸਾ ਨੇ ਦਸਤਕ ਦਿੱਤੀ ਹੈ ।

    ਇਸ ਦੇ ਨਾਲ ਜ਼ਿਲ੍ਹੇ ਲਈ ਸੁਖ਼ਦ ਸਮਾਚਰ ਇਹ ਰਿਹਾ ਕਿ 24 ਘੰਟਿਆਂ `ਚ 665 ਵਿਅਕਤੀ ਕਰੋਨਾ `ਤੇ ਪਾਈ ਫਤਿਹ ਹੈ ।
    ਇਸ ਸੰਬੰਧ ਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿੱਚ ਬੀਤੇ 24 ਘੰਟਿਆਂ ਵਿਚ 665 ਵਿਅਕਤੀਆਂ ਨੇ ਕਰੋਨਾ `ਤੇ ਫਤਿਹ ਪਾਈ ਹੈ ਜਦਕਿ 296 ਕੇਸ ਨਵੇਂ ਆਏ ਹਨ। ਉਨ੍ਹਾਂ ਕਿਹਾ ਕਿ ਸਿਹਤਯਾਬ ਹੋਣ ਦੀ ਦਰ ਵਿਚ ਜਿਥੇ ਵਾਧਾ ਹੋਇਆ ਹੈ ਉਥੇ ਨਵੇਂ ਕੇਸ ਘੱਟ ਆਏ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਸਾਨੂੰ ਸਾਰਿਆਂ ਨੂੰ ਸਾਵਧਾਨੀਆਂ ਰੱਖਣ ਦੀ ਬਹੁਤ ਲੋੜ ਹੈ।

    ਉਹਨਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ `ਚ ਹੁਣ ਤੱਕ 15991 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ 11460 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿੱਚ ਇਸ ਸਮੇਂ ਕੋਵਿਡ-19 ਦੇ 4183 ਐਕਟਿਵ ਕੇਸ ਹਨ ਅਤੇ 348 ਜਣਿਆਂ ਦੀ ਮੌਤ ਹੋ ਚੁੱਕੀ ਹੈ।

    ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

    ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਅਤੇ ਵੈਕਸੀਨੇਸ਼ਨ ਜਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਆਪਣਾ ਯੋਗਦਾਨ ਪਾਉਂਦਿਆਂ ਟੈਸਟਿੰਗ ਅਤੇ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤਾਂ ਜ਼ੋ ਕਰੋਨਾ ਵਾਇਰਸ `ਤੇ ਫਤਿਹ ਪਾਈ ਜਾ ਸਕੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।