933 ਮਰੀਜ਼ਾਂ ਦੀ ਹੋਈ ਮੌਤ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਇਸ ਦੌਰਾਨ ਲਗਾਤਾਰ ਦੂਜੇ ਦਿਨ 61 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 20.89 ਲੱਖ ਹੋ ਗਈ ਹੈ ਤੇ 933 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 42,518 ‘ਤੇ ਪਹੁੰਚ ਗਈ ਹੈ।
ਠੀਕ ਹੋਣ ਵਾਲੇ ਮਰੀਜ਼ਾਂ ‘ਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜ਼ੂਦ ਮਰੀਜ਼ਾਂ ਦੇ ਨਵੇਂ ਮਾਮਲੇ ਵਧਣ ਨਾਲ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਰਗਰਮ ਮਾਮਲਿਆਂ ‘ਚ 11,704 ਦਾ ਵਾਧਾ ਹੋਇਆ ਜਿਸ ਨਾਲ ਇਨ੍ਹਾਂ ਦੀ ਗਿਣਤੀ 6,19,088 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 48,900 ਵਿਅਕਤੀਆਂ ਦੇ ਠੀਕ ਹੋਣ ਨਾਲ ਕੁੱਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ 14,27,006 ਲੱਖ ਤੋਂ ਪਾਰ ਪਹੁੰਚ ਗਈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ 61,537 ਮਾਮਲੇ ਆਉਣ ਨਾਲ ਇਨ੍ਹਾਂ ਦੀ ਗਿਣਤੀ 20,88,612 ਹੋ ਗਈ ਹੈ। ਸ਼ੁੱਕਰਵਾਰ ਨੂੰ 62,538 ਮਾਮਲੇ ਮਿਲੇ ਸਨ। ਮੰਤਰਾਲੇ ਅਨੁਸਾਰ ਠੀਕ ਹੋਣ ਵਾਲਿਆਂ ਦੀ ਦਰ 68.32 ਫੀਸਦੀ ‘ਤੇ ਪਹੁੰਚ ਗਈ ਹੈ ਤੇ ਮ੍ਰਿਤਕ ਦਰ 2.04 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ