ਕੋਰੋਨਾ ਦੇ ਸਰਗਰਮ ਮਾਮਲਿਆਂ ‘ਚ ਲਗਾਤਾਰੀ ਕਮੀ, ਘੱਟ ਕੇ 6.95 ਲੱਖ ਹੋਏ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ‘ਚ ਲਗਤਾਰ ਕਮੀ ਹੋ ਰਹੀ ਹੈ ਤੇ ਹੁਣ ਇਸ ਦੀ ਗਿਣਤੀ ਘਟ ਕੇ 6.95 ਲੱਖ ‘ਤੇ ਆ ਗਈ ਹੈ ਤੇ ਕੋਰੋਨਾ ਦਾ ਅੰਕੜਾ ਲਗਾਤਾਰ ਵਧਦਾ ਹੋਇਆ 77.61 ਲੱਖ ਨੂੰ ਪਾਰ ਕਰ ਗਿਆ ਹੈ। ਦੇਸ਼ ‘ਚ ਠੀਕ ਹੋਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਨਾਲ ਸਰਗਰਮ ਮਾਮਲਿਆਂ ‘ਚ ਕਮੀ ਵੇਖੀ ਜਾ ਰਹੀ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 54,366 ਨਵੇਂ ਮਾਮਲੇ ਆਏ ਤੇ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 77,61,312 ਹੋ ਗਈ। ਇਸ ਦੌਰਾਨ 73,979 ਕੋਰੋਨਾ ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਨੂੰ ਮਿਲਾ ਕੇ ਦੇਸ਼ ‘ਚ ਹੁਣ ਤੱਕ 69,48,497 ਮਰੀਜ਼ ਠੀਕ ਹੋ ਚੁੱਕੇ ਹਨ। ਨਵੇਂ ਮਾਮਲਿਆਂ ਦੇ ਮੁਕਾਬਲੇ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਹੋਣ ਕਾਰਨ ਸਰਗਰਮ ਮਾਮਲੇ 20,303 ਘੱਟ ਕੇ 6,95,509 ਹੋ ਗਏ ਹਨ। ਇਸ ਦੌਰਾਨ 690 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਤੇ ਇਸ ਗਿਣਤੀ ਨੂੰ ਮਿਲਾ ਕੇ ਹੁਣ ਤੱਕ 1,17,306 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਦੇਸ਼ ‘ਚ ਠੀਕ ਹੋਣ ਵਾਲਿਆਂ ਦੀ ਦਰ ਵਧ ਕੇ 89.53 ਫੀਸਦੀ ਤੇ ਸਰਗਰਮ ਮਾਮਲਿਆਂ ਦੀ ਦਰ ਘਟ ਕੇ 8.96 ਫੀਸਦੀ ਤੇ ਮ੍ਰਿਤਕ ਦਰ 1.51 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.