ਪ੍ਰਧਾਨ ਮੰਤਰੀ ਜੇਸਿੰਡਾ ਖੁਸ਼ ਨਜ਼ਰ ਆਈ
ਵੇਲਿੰਗਟਨ। ਪੂਰੀ ਦੁਨੀਆ ਜਿੱਥੇ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ ਉੱਥੇ ਨਿਊਜ਼ੀਲੈਂਡ ਹੁਣ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਤੋਂ ਮੁਕਤ ਹੋ ਗਿਆ ਹੈ। ਨਿਊਜ਼ੀਲੈਂਡ ਸਰਕਾਰ ਨੇ ਕੋਰੋਨਾ ਵਾਇਰਸ ਦਾ ਇੱਕ ਵੀ ਐਕਟਿਵ ਕੇਸ ਨਾ ਹੋਣ ‘ਤੇ ਸਾਰੀਆਂ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਹਟਾ ਲਿਆ ਹੈ।
ਨਿਊਜ਼ੀਲੈਂਡ ਹੁਣ ਚੌਕਸੀ ਲਈ ਲੇਵਲ-1 ‘ਚ ਪਹੁੰਚ ਗਿਆ ਹੈ ਜੋ ਦੇਸ਼ ਦੇ ਅਲਰਟ ਸਿਸਟਮ ‘ਚ ਸਭ ਤੋਂ ਹੇਠਲਾ ਪੱਧਰ ਹੈ।
ਨਿਊਜ਼ੀਲੈਂਡ ‘ਚ ਪਿਛਲੇ ਦੋ ਹਫ਼ਤਿਆਂ ਤੋਂ ਵੀ ਜ਼ਿਆਦਾ ਸਮੇਂ ‘ਚ ਕੋਰੋਨਾ ਦਾ ਕੋਈ ਕੇਸ ਨਹੀਂ ਮਿਲਿਆ ਹੈ। ਪ੍ਰਧਾਨ ਮੰਤਰੀ ਜੇਸਿੰਡਾ ਅਰਡਰਨ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਦੇਸ਼ ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਮੁਕਤ ਹੋ ਚੁੱਕਿਆ ਹੈ, ਉਦੋਂ ਉਹ ਖੁਸ਼ੀ ‘ਚ ਨੱਚਣ ਲੱਗੀ। ਉਨ੍ਹਾਂ ਕਿਹਾ ਕਿ ਸਾਡਾ ਖਤਮ ਨਹੀਂ ਹੋਇਆ ਪਰ ਇਸ ਤੋਂ ਕੋਈ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਇਹ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਜਨਤਾ ਨੂੰ ਧੰਨਵਾਦ ਦਿੱਤਾ। ਨਿਊਜ਼ੀਲੈਂਡ ‘ਚ 25 ਮਾਰਚ ਨੂੰ ਲਾਕਡਾਊਨ ਲੱਗਿਆ ਸੀ ਪਰ ਹੁਣ ਸਾਰੀਆਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.