ਪੰਜਾਬ ਵਿੱਚ ਮਰੀਜ਼ਾ ਦੀ ਗਿਣਤੀ ਵੱਧ ਕੇ ਹੋਈ 53
ਅੰਮ੍ਰਿਤਸਰ ਵਿਖੇ 3 ਅਤੇ ਮੁਹਾਲੀ ਵਿਖੇ 2 ਆਏ ਨਵੇਂ ਮਾਮਲਾ, ਲੁਧਿਆਣਾ ਦਾ ਇੱਕ ਮਾਮਲਾ
ਚੰਡੀਗੜ (ਅਸ਼ਵਨੀ ਚਾਵਲਾ )। ਪੰਜਾਬ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਨਵੇਂ 6 ਮਾਮਲੇ ਦਰਜ਼ ਕੀਤੇ ਗਏ ਹਨ, ਜਿਸ ਨਾਲ ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 50 ਨੂੰ ਪਾਰ ਕਰਦੇ ਹੋਏ 53 ਤੱਕ ਪੁੱਜ ਗਈ ਹੈ। ਇਨਾਂ ਵਿੱਚੋਂ ਤਿੰਨ ਮਾਮਲੇ ਤਾਂ ਉਹ ਹਨ, ਜਿਹੜੇ ਕਿ ਅੰਮ੍ਰਿਤਸਰ ਦੇ ਇੱਕ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਏ ਸਨ ਤਾਂ ਮੁਹਾਲੀ ‘ਚ ਆਏ 2 ਨਵੇਂ ਮਾਮਲੇ ਜਮਾਤੀਆ ਦੇ ਹਨ, ਜਿਹੜੇ ਦਿੱਲੀ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਨ। ਇਸ ਦੇ ਨਾਲ ਹੀ ਲੁਧਿਆਣਾ ਤੋਂ ਵੀ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਬੀਤੇ ਕਾਫ਼ੀ ਦਿਨਾਂ ਬਾਅਦ ਇੱਕ ਦਿਨ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਇੰਨਾ ਜਿਆਦਾ ਵਾਧਾ ਹੋਇਆ ਹੈ, ਜਦੋਂਕਿ ਇਸ ਤੋਂ ਪਹਿਲਾਂ ਗਿਣਤੀ 6 ਤੋਂ ਹੀ ਹੇਠਾਂ ਰਹਿੰਦੀ ਆਈ ਹੈ। ਇਨਾਂ ਨਵੇਂ ਮਾਮਲਿਆਂ ਤੋਂ ਬਾਅਦ ਸਰਕਾਰ ਵਲੋਂ ਇਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਕਾਂਤਵਾਸ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਕਿ ਇਨਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਜੇਕਰ ਉਨਾਂ ਦੇ ਵਿੱਚ ਵੀ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ ਤਾਂ ਉਨਾਂ ਦਾ ਇਲਾਜ ਸ਼ੁਰੂ ਕੀਤਾ ਜਾਏਗਾ।ਇਥੇ ਹੀ ਪੰਜਾਬ ਸਰਕਾਰ ਵਲੋਂ ਹੁਣ ਤੱਕ 1585 ਸਕੀ ਮਾਮਲੇ ਦੀ ਲੈਬ ਰਿਪੋਰਟ ਲਈ ਭੇਜੇ ਗਏ ਹਨ, ਜਿਸ ਵਿੱਚੋਂ ਵਿੱਚੋਂ 1381 ਮਾਮਲੇ ਵਿੱਚ ਨੈਗਟਿਵ ਰਿਪੋਰਟ ਆਈ ਹੈ। ਜਦੋਂ ਕਿ ਵੱਡੀ ਗਿਣਤੀ ਵਿੱਚ 151 ਸਕੀ ਮਰੀਜ਼ਾ ਦੀ ਲੈਬ ਰਿਪੋਰਟ ਆਉਣੀ ਬਾਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।