ਜ਼ਿਲ੍ਹੇ ’ਚ ਕੋਰੋਨਾ ਕਹਿਰ ਜਾਰੀ, ਇੱਕ ਕੋਰੋਨਾ ਪਾਜ਼ਿਟਿਵ ਮਰੀਜ਼ ਨੇ ਤੋੜਿਆ ਦਮ

Corona

ਜ਼ਿਲ੍ਹੇ ’ਚ ਕੋਰੋਨਾ ਕਹਿਰ ਜਾਰੀ, ਇੱਕ ਕੋਰੋਨਾ ਪਾਜ਼ਿਟਿਵ ਮਰੀਜ਼ ਨੇ ਤੋੜਿਆ ਦਮ

  • 26 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ
  • ਜ਼ਿਲ੍ਹੇ ਵਿੱਚ 1430 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਤੇ ਹਰ ਰੋਜ਼ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦਾ ਅੰਕੜਾ ਵੱਧਣਾ ਲਗਾਤਾਰ ਹੈ। ਅੱਜ ਜ਼ਿਲ੍ਹੇ ਵਿੱਚ 26 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਅਤੇ ਇੱਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 338 ਕੋਵਿਡ ਰਿਪੋਰਟਾਂ ’ਚੋਂ 26 ਕੋਵਿਡ ਪਾਜਿਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 16 ਪਟਿਆਲਾ ਸ਼ਹਿਰ, 2 ਨਾਭਾ, 1 ਰਾਜਪੁਰਾ, ਬਲਾਕ 2 ਦੁੱਧਣ ਸਾਧਾਂ, 2 ਹਰਪਾਲਪੁਰ ਅਤੇ 3 ਬਲਾਕ ਕਾਲੋਮਾਜਰਾ ਨਾਲ ਸਬੰਧਿਤ ਹੈ। ਜਿਸ ਕਰਕੇ ਜ਼ਿਲ੍ਹੇ ’ਚ ਕੋਵਿਡ ਪਾਜ਼ਿਟਿਵ ਕੇਸਾਂ ਦੀ ਗਿਣਤੀ 62,444 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,894 ਹੈ।

ਐਕਟਿਵ ਕੇਸਾਂ ਦੀ ਗਿਣਤੀ 92 ਹੈ । ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪਾਜ਼ਿਟਿਵ ਮਰੀਜ਼ ਦੀ ਮੌਤ ਹੋਣ ਕਾਰਨ ਮੌਤਾਂ ਦੀ ਕੁੱਲ ਗਿਣਤੀ 1458 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 383 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,59,840 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,444 ਕੋਵਿਡ ਪਾਜ਼ਿਟਿਵ, 11,97,152 ਨੈਗੇਟਿਵ ਅਤੇ ਲਗਭਗ 244 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਅੱਜ ਜ਼ਿਲ੍ਹੇ ’ਚ 1430 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ