ਹਸਪਤਾਲਾਂ ‘ਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 6200 ਤੋਂ ਘਟ ਕੇ 5300 ਰਹਿ ਗਈ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਕੋਰੋਨਾ ਮਰੀਜ਼ਾਂ ਦਾ ਘਰ ‘ਚ ਠੀਕ ਤਰ੍ਹਾਂ ਨਾਲ ਇਲਾਜ ਹੋ ਜਾਣ ਨਾਲ ਘੱਟ ਗਿਣਤੀ ‘ਚ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਹੋਣਾ ਪੈ ਰਿਹਾ ਹੈ।
ਕੇਜਰੀਵਾਲ ਨੇ ਦਿੱਲੀ ‘ਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਵਧਣ ‘ਤੇ ਕਿਹਾ, ਦਿੱਲੀ ਦੇ ਦੋ ਕਰੋੜ ਲੋਕਾਂ ਦੀ ਮਿਹਨਤ ਰੰਗ ਲਿਆ ਰਹੀ ਹੈ। ਦਿੱਲੀ ਦਾ ਰਿਕਵਰੀ ਰੇਟ 70 ਫੀਸਦੀ ਤੋਂ ਉੱਪਰ ਜਾਣ ‘ਤੇ ਸਾਰੇ ਕੋਰੋਨਾ ਵਾਰੀਅਰਾਂ ਨੂੰ ਵਧਾਈ। ਕੋਰੋਨਾ ਨੂੰ ਹਰਾਉਣ ਲਈ ਹਾਲੇ ਅਸੀਂ ਸਭ ਨੂੰ ਹੋਰ ਮਿਹਨਤ ਕਰਨੀ ਹੈ। ਉਨ੍ਹਾਂ ਕਿਹਾ, ਹੁਣ ਦਿੱਲੀ ‘ਚ ਕੋਰੋਨਾ ਪੀੜਤ ਮਰੀਜ਼ਾਂ ਨੂੰ ਘੱਟ ਤੋਂ ਘੱਟ ਗਿਣਤੀ ‘ਚ ਹਸਪਤਾਲ ‘ਚ ਭਰਤੀ ਹੋਣ ਦੀ ਲੋੜ ਪੈ ਰਹੀ ਹੈ। ਪਿਛਲੇ ਹਫ਼ਤੇ ਰੋਜ਼ਾਨਾ ਕਰੀਬ 2300 ਕੋਰੋਨਾ ਮਰੀਜ਼ ਸਾਹਮਣੇ ਆਏ। ਹਸਪਤਾਲਾਂ ‘ਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 6200 ਤੋਂ ਘਟ ਕੇ 5300 ਰਹਿ ਗਈ। ਅੱਜ 9300 ਬੈਡ ਖਾਲੀ ਹਨ। ਕੋਰੋਨਾ ਦਾ ਕਹਿਰ ਝੱਲ ਰਹੀ ਰਾਜਧਾਨੀ ਲਈ ਸ਼ਨਿੱਚਰਵਾਰ ਨੂੰ ਰਾਹਤ ਦੀ ਗੱਲ ਇਹ ਰਹੀ ਕਿ ਨਵੇਂ ਮਰੀਜ਼ਾਂ ਦੀ ਤੁਲਨਾ ‘ਚ ਠੀਕ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਰਹੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ