ਦਿੱਲੀ ‘ਚ ਕੋਰੋਨਾ ਦਾ ਕਹਿਰ, 900 ਤੋਂ ਵੱਧ ਮਾਮਲੇ ਮਿਲੇ

ਦਿੱਲੀ ‘ਚ ਕੋਰੋਨਾ ਦਾ ਕਹਿਰ, 900 ਤੋਂ ਵੱਧ ਮਾਮਲੇ ਮਿਲੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ‘ਚ ਕੋਰੋਨਾ ਦਾ ਵਿਸਫੋਟ ਹੋਇਆ ਹੈ। ਦਿੱਲੀ ’ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ’ਚ 923 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਇਸ ਅੰਕੜੇ ਨੇ ਦਿੱਲੀ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਦਿੱਲੀ ’ਚ 30 ਮਈ ਤੋਂ ਬਾਅਦ ਸਭ ਤੋਂ ਵੱਧ ਅੰਕੜਾ ਹੈ। ਬੀਤੀ 30 ਮਈ ਨੂੰ ਦਿੱਲੀ ਵਿੱਚ 946 ਮਾਮਲੇ ਸਾਹਮਣੇ ਆਏ ਸਨ। ਇਨਫੈਕਸ਼ਨ ਦੀ ਦਰ 1.25 ਫੀਸਦੀ ਦਰਜ ਕੀਤੀ ਗਈ। ਅੱਜ ਇਨਫੈਕਸ਼ਨ ਦੀ ਦਰ 1.29 ਫੀਸਦੀ ਹੈ।

ਦਿੱਲੀ ਵਿੱਚ ਹੁਣ ਤੱਕ 14,45,102 ਕੋਰੋਨਾ ਮਰੀਜਾਂ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਿਨ੍ਹਾਂ ਵਿੱਚੋਂ 14,17,804 ਮਰੀਜ਼ ਠੀਕ ਹੋ ਚੁੱਕੇ ਹਨ, 25107 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 2191 ਕੋਰੋਨਾ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਦਿੱਲੀ ‘ਚ ਮੰਗਲਵਾਰ ਨੂੰ 496, ਸੋਮਵਾਰ ਨੂੰ 331, ਐਤਵਾਰ ਨੂੰ 290, ਸ਼ਨੀਵਾਰ 249, ਸ਼ੁੱਕਰਵਾਰ 180, ਵੀਰਵਾਰ ਨੂੰ 118 ਅਤੇ ਬੁੱਧਵਾਰ ਨੂੰ 125 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਰਾਜਧਾਨੀ ਵਿੱਚ ਓਮਾਈਕਰੋਨ ਦੇ 238 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ