ਦੇਸ਼ ‘ਚ ਕੋਰੋਨਾ ਰਿਕਾਰਡ 27 ਹਜ਼ਾਰ ਨਵੇਂ ਮਾਮਲੇ

Corona India

 ਪਿਛਲੇ 24 ਘੰਟਿਆਂ ‘ਚ 27,114 ਨਵੇਂ ਮਾਮਲੇ ਮਿਲੇ, 519 ਮਰੀਜ਼ ਦੀ ਹੋਈ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ‘ਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਤੇ ਪਿਛਲੇ 24 ਘੰਟਿਆਂ ‘ਚ 27,114 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਮਰੀਜ਼ਾਂ ਦੀ ਹੁਣ ਤੱਕ ਇੱਕ ਦਿਨ ‘ਚ ਸਭ ਤੋਂ ਵੱਧ ਗਿਣਤੀ ਹੈ ਤੇ ਇਸ ਦੌਰਾਨ 519 ਵਿਅਕਤੀਆਂ ਦੀ ਮੌਤ ਹੋਈ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27,114 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਪੀੜਤਾਂ ਦੀ ਗਿਣਤੀ 8,20,916 ਹੋ ਗਈ ਹੈ। ਇਸ ਤੋਂ ਇੱਕ ਦਿਨ ਪਹਿਲਾਂ 26,506 ਨਵੇਂ ਮਾਮਲੇ ਸਾਹਮਣੇ ਆਏ ਸਨ।

ਪੀੜਤਾਂ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ ਤੇ ਇਸ ਦੌਰਾਨ 19873 ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,15386 ਮਰੀਜ਼ ਠੀਕ ਹੋਏ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 2,83,407 ਸਰਗਰਮ ਮਾਮਲੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 519 ਵਿਅਕਤੀਆਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 22,123 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ