977 ਮਰੀਜ਼ਾਂ ਦੀ ਮੌਤ, 58,793 ਮਰੀਜ਼ ਠੀਕ ਹੋਏ
ਪੀੜਤਾਂ ਦਾ ਅੰਕੜਾ 28.36 ਲੱਖ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਇੱਕ ਦਿਨ ‘ਚ ਰਿਕਾਰਡ ਕਰੀਬ 70 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਉਣ ਆਏ, ਜਿਸ ਨਾਲ ਮਰੀਜ਼ਾਂ ਦੀ ਗਿਣਤੀ 28.36 ਲੱਖ ਤੋਂ ਵੱਧ ਹੋ ਗਈ ਹੈ ਹਾਲਾਂਕਿ ਇਸ ਮਿਆਦ ‘ਚ 58 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋਏ ਹਨ।

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 69,652 ਨਵੇਂ ਮਾਮਲੇ ਸਾਹਮਣੇ ਆਏ ਤੇ 977 ਮਰੀਜ਼ਾਂ ਦੀ ਮੌਤ ਹੋ ਗਈ। ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦਾ ਅੰਕੜਾਂ 28,36,925 ਹੋ ਗਈ ਹੈ ਜਦੋਂਕਿ ਮ੍ਰਿਤਕਾਂ ਦੀ ਗਿਣਤੀ 53,866 ਹੋ ਗਈ ਹੈ। ਇਸ ਦੌਰਾਨ 58,793 ਮਰੀਜ਼ ਠੀਕ ਹੋਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱਕ 20,96,664 ਮਰੀਜ਼ ਠੀਕ ਹੋ ਚੁੱਕੇ ਹਨ। ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋਣ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ 9891 ਵਧੀ ਹੈ। ਦੇਸ਼ ‘ਚ ਹਾਲੇ ਸਰਗਰਮ ਮਾਮਲਿਆਂ ਦੀ ਗਿਣਤੀ 6,86,395 ਹੈ। ਦੇਸ਼ ‘ਚ ਸਰਗਰਮ ਮਾਮਲੇ 24.20 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 73.91 ਫੀਸਦੀ ਤੇ ਮ੍ਰਿਤਕਾਂ ਦੀ ਦਰ 1.90 ਫੀਸਦੀ ਹੈ।