ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ ਰਿਕਾਰਡ 32 ਹਜ਼ਾਰ ਤੋਂ ਵੱਧ ਨਵੇਂ ਮਾਮਲੇ

    Corona India

    ਮਰੀਜ਼ਾਂ ਦਾ ਕੁੱਲ ਅੰਕੜਾ 9.69 ਤੋਂ ਪਾਰ

    ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 32,695 ਨਵੇਂ ਮਾਮਲੇ ਸਾਹਮਣੇ ਆਏ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਤੇ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 32 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਾਉਣ ਨਾਲ ਮਰੀਜ਼ਾਂ ਦਾ ਕੁੱਲ ਅੰਕੜਾ 9.69 ਤੋਂ ਪਾਰ ਹੋ ਗਿਆ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਦੇ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 32,695 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਮਰੀਜ਼ਾਂ ਦੀ ਗਿਣਤੀ 9,68,876 ਹੋ ਗਈ ਹੈ। ਇਹ ਪਹਿਲੀ ਵਾਰ ਹੈ ਜਦੋਂ ਨਵੇਂ ਮਾਮਲੇ 30 ਹਜ਼ਾਰ ਤੋਂ ਉੱਪਰ ਆਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 29,429 ਮਾਮਲੇ ਸਾਹਮਣੇ ਆਏ ਸਨ। ਪਿਛਲੇ 24 ਘੰਟਿਆਂ ਦੌਰਾਨ 606 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 24,915 ਹੋ ਗਈ ਹੈ। ਕੋਰੋਨਾ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦਰਮਿਆਨ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਇੱਕ ਦਿਨ ‘ਚ 20,783 ਮਰੀਜ਼ ਠੀਕ ਹੋਏ ਹਨ। ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 6,12,815 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 3,31,146 ਮਰੀਜ਼ ਜ਼ੇਰੇ ਇਲਾਜ ਹਨ।

    ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ 7975 ਨਵੇਂ ਮਾਮਲੇ

    ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਜ਼ਿਆਦਾ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ 7975 ਨਵੇਂ ਮਾਮਲੇ ਮਿਲਣ ਨਾਲ ਮਰੀਜ਼ਾਂ ਦਾ ਅੰਕੜਾ 2,75,640 ‘ਤੇ ਪਹੁੰਚ ਗਿਆ ਹੈ। ਇਸ ਦੌਰਾਨ 233 ਵਿਕਅਤੀਆਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 10,928 ਹੋ ਗਈ ਹੈ ਤੇ 1,52,613 ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਮਾਮਲੇ ‘ਚ ਦੂਜੇ ਸਥਾਨ ਪਹੁੰਚੇ ਤਮਿਲਨਾਡੂ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 4,496 ਮਾਮਲੇ ਮਿਲੇ ਹਨ, ਜਿਨ੍ਹਾਂ ਨੂੰ ਮਿਲਾ ਕੇ ਕੁੱਲ ਮਰੀਜ਼ਾਂ ਦੀ ਗਿਣਤੀ 1,51,820 ਹੋ ਗਈ ਹੈ। ਇਸ ਦੌਰਾਨ 68 ਵਿਅਕਤੀਆਂ ਦੀ ਮੌਤ ਹੋ ਗਈ ਹੈ, ਸੂਬੇ ‘ਚ ਹੁਣ ਤੱਕ ਕੁੱਲ ਮੌਤਾਂ 2167 ਹੋ ਗਈ ਹੈ। ਸੂਬੇ ‘ਚ 1,02,310 ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here