ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ ਰਿਕਾਰਡ 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ

    Corona India

    948 ਵਿਅਕਤੀਆਂ ਦੀ ਹੋਈ ਮੌਤ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪਹਿਲੀ ਵਾਰ ਕੋਰੋਨਾ ਦੇ 78 ਹਾਰ ਤੋਂ ਵੱਧ ਨਵੇਂ ਮਾਮਲੇ ਆਏ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 35.42 ਲੱਖ ਤੋਂ ਪਾਰ ਪਹੁੰਚ ਗਈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਕਾਫ਼ੀ ਤੇਜ਼ੀ ਨਾਲ ਵਧੀ ਹੈ, ਜਿਸ ਨਾਲ ਸਰਗਰਮ ਮਾਮਲੇ ਸਿਰਫ਼ 21.60 ਫੀਸਦੀ ਰਹਿ ਗਏ ਹਨ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 78761 ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦਾ ਅੰਕੜਾ 35,42,734 ਹੋ ਗਿਆ ਹੈ। ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਹੋਇਆ ਇਹ ਵਾਧਾ ਵਿਸ਼ਵ ਦੇ ਕਿਸੇ ਵੀ ਦੇਸ਼ ‘ਚ ਇੱਕ ਦਿਨ ‘ਚ ਦਰਜ ਕੀਤਾ ਗਿਆ ਸਭ ਤੋਂ ਵੱਡਾ ਅੰਕੜਾ ਹੈ।

    ਇਸ ਤੋਂ ਪਹਿਲਾਂ ਅਮਰੀਕਾ ‘ਚ 25 ਜੁਲਾਈ ਨੂੰ 78427 ਮਾਮਲੇ ਸਾਹਮਣੇ ਆਏ ਸਨ ਜਦੋਂਕਿ ਭਾਰਤ ‘ਚ ਸਭ ਤੋਂ ਵੱਧ ਰੋਜ਼ਾਨਾ ਵਾਧਾ 27 ਅਗਸਤ ਨੂੰ ਦਰਜ ਕੀਤਾ ਗਿਆ ਸੀ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕਰੋਨਾਂ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਨਾਲ ਸਰਗਰਮ ਮਾਮਲੇ 12,878 ਵਧ ਕੇ 7,65,302 ਹੋ ਗਏ ਹਨ। ਦੇਸ਼ ਦੇ ਸਿਰਫ਼ 10 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ। ਇਸ ਮਿਆਦ ‘ਚ 948 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 63,498 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 21.60 ਫੀਸਦੀ ਤੇ ਰੋਗ ਮੁਕਤ ਹੋਣ ਵਾਲੀਆਂ ਦੀ ਦਰ 76.61 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.79 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.