ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪੌਜਟਿਵ

Gurpreet Kangar

ਕਈ ਅਧਿਕਾਰੀਆਂ ਸਮੇਤ ਸਥਾਨਕ ਸਿਆਸੀ ਆਗੂ ਆਏ ਸੀ ਸੰਪਰਕ ’ਚ

ਮਾਨਸਾ (ਸੁਖਜੀਤ ਮਾਨ). ਅਜ਼ਾਦੀ ਦਿਹਾੜੇ ਮੌਕੇ ਬੀਤੇ ਦਿਨੀਂ ਮਾਨਸਾ ’ਚ ਤਿਰੰਗਾ ਝੰਡਾ ਲਹਿਰਾ ਕੇ ਗਏ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Kangar) ਦੀ ਕੋਰੋਨਾ ਰਿਪੋਰਟ ਪੌਜਟਿਵ ਆਈ ਹੈ। ਅਜ਼ਾਦੀ ਦਿਹਾੜੇ ਦੇ ਇਸ ਸਮਾਗਮ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਤੋਂ ਇਲਾਵਾ ਜ਼ਿਲੇ ਦੇ ਸੀਨੀਅਰ ਕਾਂਗਰਸੀ ਆਗੂ ਉਨਾਂ ਨੂੰ ਬਿਲਕੁਲ ਨੇੜੇ ਤੋਂ ਮਿਲੇ ਸਨ।

Gurpreet Kangar

ਵੇਰਵਿਆਂ ਮੁਤਾਬਿਕ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Kangar) ਕੱਲ ਮਾਨਸਾ ਦੇ ਖੇਡ ਸਟੇਡੀਅਮ ਵਿਖੇ ਅਜ਼ਾਦੀ ਦਿਹਾੜੇ ਦੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਇਸ ਸਮਾਗਮ ਮਗਰੋਂ ਕਾਂਗੜ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜੋ ਹੁਣ ਪੌਜਟਿਵ ਆ ਗਿਆ ਹੈ।

ਉਨਾਂ ਦੀ ਰਿਪੋਰਟ ਪੌਜਟਿਵ ਆਉਣ ਮਗਰੋਂ ਜ਼ਿਲੇ ਦੇ ਆਲਾ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਸੀਨੀਅਰ ਕਾਂਗਰਸੀ ਆਗੂਆਂ ਤੋਂ ਇਲਾਵਾ ਸਰਕਾਰੀ ਸਮਾਰਟ ਸਕੂਲ ਕੋਟੜਾ ਕਲਾਂ ਦੇ ਉਦਘਾਟਨ ਮੌਕੇ ਹਾਜ਼ਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਆਦਿ ਨੂੰ ਸਿਹਤ ਵਿਭਾਗ ਨੇ ਕੋਰੋਨਾ ਟੈਸਟ ਕਰਵਾਉਣ ਲਈ ਕਹਿ ਦਿੱਤਾ ਹੈ। ਕਾਂਗੜ ਦੇ ਸੰਪਰਕ ’ਚ ਆਉਣ ਵਾਲਿਆਂ ’ਚੋਂ ਕਰੀਬ 20 ਜਣਿਆਂ ਨੇ ਅੱਜ ਦੁਪਹਿਰ ਤੱਕ ਹੀ ਟੈਸਟ ਕਰਵਾ ਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.