ਲੁਧਿਆਣਾ ਦੇ ACP ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਵ

Corona

ਲੁਧਿਆਣਾ ਦੇ ਏ.ਸੀ.ਪੀ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਵ

ਲੁਧਿਆਣਾ। ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦੌਰਾਨ ਲੁਧਿਆਣਾ ‘ਚ ਸੋਮਵਾਰ ਨੂੰ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਉੱਤਰੀ ਦੇ ACP ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਇਸ ਸਮੇਂ ACP ਵੈਂਟੀਲੇਟਰ ‘ਤੇ ਹਨ। ਇਸ ਦੀ ਪੁਸ਼ਟੀ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਵੱਲੋਂ ਕੀਤੀ ਗਈ ਹੈ। ACP ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ ਕੰਮ ਕਰਨ ਵਾਲੇ ਕਈ ਐਸ. ਐਚ. ਓਜ਼ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ‘ਚ ਐਸ. ਐਚ. ਓ. ਅਸ਼ਪ੍ਰੀਤ ਗਰੇਵਾਲ, ਬਸਤੀ ਜੋਧੇਵਾਲ, ਕਮਲਜੀਤ ਸਿੰਘ, ਸਲੇਮ ਟਾਬਰੀ ਅਤੇ ਥਾਣਾ ਦਰੇਸੀ ਤੋਂ ਐਸ. ਐਚ. ਓ. ਵਿਜੇ ਕੁਮਾਰ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।