ਕਾਬੂ ਕੀਤੇ ਵਿਅਕਤੀ ਦੀ ਕੋਰੋਨਾ ਰਿਪੋਰਟ ਨੇ ਪੁਲਿਸ ਪਾਇਆ ਵਖਤ

ਪੁਲਿਸ ਨੂੰ ਪਈ ਹੱਥਾਂ ਪੈਰਾਂ ਦੀ, ਜ਼ਿਲ੍ਹੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹੋਈ

ਸੰਗਰੂਰ/ਬਰਨਾਲਾ, (ਗੁਰਪ੍ਰੀਤ ਸਿੰਘ/ਜਸਵੀਰ ਸਿੰਘ) ਜ਼ਿਲ੍ਹਾ ਸੰਗਰੂਰ ਦੇ ਕਥਿਤ ਨਸ਼ਾ ਤਸਕਰ ਨੂੰ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਫੜਨਾ ਮਹਿੰਗਾ ਪੈ ਗਿਆ ਜਦੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਕਥਿਤ ਨਸ਼ਾ ਸਮਗਲਰ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆ ਗਈ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਜਿਹੜੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ, ਉਨ੍ਹਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਸੈਂਪਲ ਲਏ ਗਏ ਹਨ

ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਬਰਨਾਲਾ ਦੀ ਮਹਿਲ ਕਲਾਂ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਗ੍ਰਿਫ਼ਤਾਰ ਕੀਤੇ ਗਏ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਨਸ਼ਾ ਤਸਕਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਮਹਿਕਮੇ ‘ਚ ਵੀ ਹੜਕੰਪ ਮਚ ਗਿਆ ਹੈ।

ਬਰਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਮਾਲੇਕਰੋਟਲਾ ਤੋਂ ਜੁਲਫੀ ਗੌਰ ਅਲੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਨੂੰ ਮਹਿਲ ਕਲਾਂ ਪੁਲਿਸ ਅਤੇ ਸੀ.ਆਈ.ਏ. ਸਟਾਫ ਦੇ ਸਾਂਝੇ ਆਪਰੇਸ਼ਨ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਨਸ਼ਾ ਤਸਕਰ ਦੀ  ਗ੍ਰਿਫ਼ਤਾਰੀ ਮਗਰੋਂ ਇਸਦੀ ਕੋਰੋਨਾ ਜਾਂਚ ਕਰਵਾਈ ਗਈ ਸੀ, ਜੋ ਕਿ ਪਾਜ਼ਿਟਿਵ ਪਾਇਆ ਗਿਆ ਹੈ।

ਜਿਸ ਤੋਂ ਬਾਅਦ ਕਈ ਪੁਲਿਸ ਅਧਿਕਾਰੀਆਂ ਨੂੰ ਏਕਾਂਤਵਾਸ ਕੀਤਾ ਜਾ ਸਕਦਾ ਹੈ। ਇਸ ਸਬੰਧੀ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਵੀ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਸੀ। ਨਸ਼ਾ ਤਾਸਕਰ ਨੂੰ ਫੜਨ ਵਾਲੇ ਪੁਲਿਸ ਕਰਮਚਾਰੀਆਂ ਅਤੇ ਸੰਪਰਕ ਵਿੱਚ ਆਉਣ ਵਾਲੇ ਹੋਰ ਕਈ ਪੁਲਿਸ ਕਰਮੀਆਂ ਨੂੰ ਸਿਹਤ ਵਿਭਾਗ ਵਲੋਂ ਏਕਾਂਤਵਾਸ ‘ਚ ਰੱਖਿਆ ਜਾਵੇਗਾ ਅਤੇ ਸੈਂਪਲ ਲੈ ਕੇ ਭੇਜੇ ਜਾਣਗੇ।

ਜਾਣਕਾਰੀ ਮੁਤਾਬਕ ਬਰਨਾਲਾ ਜ਼ਿਲ੍ਹੇ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 24 ਪਾਜ਼ੀਟਿਵ ਮਾਮਲੇ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 21 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ,ਜਦਕਿ 1 ਮਰੀਜ਼ ਦੀ ਮੌਤ ਹੋ ਚੁੱਕੀ ਹੈ। ਬਰਨਾਲੇ ਜ਼ਿਲ੍ਹੇ ਵਿੱਚ ਹੁਣ ਕੋਰੋਨਾ ਦੇ 2 ਕੇਸ ਐਕਟਿਵ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।