ਦਿੱਲੀ ’ਚ ਵਧ ਰਹੀ ਹੈ ਕੋਰੋਨਾ ਦੀ ਰਫ਼ਤਾਰ, ਸਰਕਾਰ ਅਲਰਟ

Corona in France Sachkahoon

ਦਿੱਲੀ ’ਚ ਕੋਰੋਨਾ ਦੇ 4 ਹਜ਼ਾਰ ਕੇਸ ਮਿਲੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਸੋਮਵਾਰ ਨੂੰ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਪੀੜਤ ਦਰ ਵੱਧ ਕੇ 6.46 ਫੀਸਦੀ ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਸ਼ਾਮ ਦੇ ਕਰੀਬ ਪੰਜ ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ 4,099 ਮਾਮਲੇ ਮਿਲੇ ਹਨ। ਜੋ 18 ਮਈ ਤੋਂ ਬਾਅਦ ਸਭ ਤੋਂ ਜ਼ਿਆਦਾ ਨਵੇਂ ਕੋਰੋਨਾ ਮਾਮਲੇ ਹਨ। 18 ਮਈ ਨੂੰ 4482 ਕੇਸ ਆਏ ਸਨ। ਸਿਹਤ ਵਿਭਾਗ ਨੇ ਦੱਸਿਆ ਕਿ ਇਸ ਸਮੇਂ 10,986 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਅੱਜ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਦੌਰਾਨ ਦਿੱਲੀ ’ਚ ਕੋਰੋਨਾ ਦੀ ਰਫ਼ਤਾਰ ਵਧਦੀ ਨਾਲ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਅਲਰਟ ਹੋ ਗਈਆਂ ਹਨ। ਓਧਰ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 33750 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 23 ਲੱਖ ਤੋਂ ਵੱਧ ਕੋਵਿਡ ਟੀਕੇ ਲਾਏ ਗਏ ਹਨ। ਪੰਜ ਸੂਬਿਆਂ ਗੋਆ, ਮਣੀਪੁਰ਼, ਪੰਜਾਬ, ਉੱਤਰ ਪ੍ਰਦੇਸ਼ ਤੇ ਉਤਰਾਖੰਡ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਕੋਰੋਨਾ ਦਾ ਸਾਇਆ ਪੈ ਗਿਆ ਹੈ। ਚੋਣ ਕਮਿਸ਼ਨ ਨੇ ਪੰਜ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖ ਕੇ ਕੋਰੋਨਾ ਖਿਲਾਫ ਲੜਾਈ ਤੇਜ਼ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਸੂਬਿਆਂ ਨੂੰ ਕੋਵਿਡ-19 ਰੋਕੂ ਟੀਕਾ ਕਰਨ ਅਭਿਆਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਬਿਨਾ ਮਾਸਕ ਵੋਟਿੰਗ ਨਹੀਂ

ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਓਮੀਕਰੋਨ ਦੇ ਖਤਰੇ ਨੂੰ ਵੇਖਦਿਆਂ ਕੋਰੋਨਾ ਪ੍ਰੋਟੋਕਾਲ ਦਾ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਚੋਣ ਕਮਿਸ਼ਨ ਵੱਲੋਂ ਜਾਰੀ ਹੋਣ ਵਾਲਾ ਕੋਵਿਡ ਪ੍ਰੋਟੋਕਾਲ ਸਿਆਸਤ ਪਾਰਟੀਆਂ, ਵੋਟਿੰਗ ਕਰਮਚਾਰੀ ਤੇ ਵੋਟਰਾਂ ’ਤੇ ਲਾਗੂ ਹੋਵੇਗਾ। ਸੂਤਰਾਂ ਦੀ ਮੰਨੀਏ ਤਾਂ ਉਲੰਘਣਾ ਕਰਨ ਵਾਲੇ ਆਗੂਆਂ ’ਤੇ ਕੁਝ ਪਾਬੰਦੀਆਂ ਲੱਗ ਸਕਦੀਆਂ ਹਨ ਤਾਂ ਵੋਟਿੰਗ ਸਥਾਨ ’ਤੇ ਬਿਨਾ ਮਾਸਕ ਦੇ ਪਹੁੰਚਣ ਵਾਲੇ ਵੋਟਰਾਂ ਨੂੰ ਵੋਟ ਨਹੀਂ ਪਾਉਣ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ