ਲੁਧਿਆਣਾ। ਸੂਬੇ ’ਚ ਕੋਰੋਨਾ (Corona in Punjab) ਦੇ ਵਧ ਰਹੇ ਕਹਿਰ ਦੇ ਤਹਿਤ ਤਿੰਨ ਮਰੀਜਾਂ ਦੀ ਮੌਤ ਹੋ ਗਈ, ਜਦੋਂਕਿ 85 ਨਵੇਂ ਮਰੀਜ ਸਾਹਮਣੇ ਆਏ ਹਨ। ਮਿ੍ਰਤਕ ਮਰੀਜ਼ਾਂ ’ਚ 1 ਫਿਰੋਜ਼ਪੁਰ, 1 ਰੋਪੜ ਅਤੇ ਇੱਕ ਮੋਹਾਲੀ ਦਾ ਰਹਿਣ ਵਾਲਾ ਸੀ। ਸੂਬੇ ’ਚ ਐਕਟਿਵ ਮਰੀਜਾਂ ਦੀ ਗਿਣਤੀ 666 ਹੋ ਗਈ ਹੈ। ਦੂਜੇ ਪਾਸੇ ਅੱਜ 53 ਮਰੀਜ਼ ਠੀਕ ਵੀ ਹੋਏ ਹਨ।
ਇ੍ਹਨਾਂ ਜ਼ਿਲ੍ਹਿਆਂ ’ਚ ਸਭ ਤੋਂ ਵੱਧ ਮਰੀਜ਼ ਸਾਹਮਣੇ ਆਏ, ਉਨ੍ਹਾਂ ’ਚ ਮੋਹਾਲੀ ’ਚ 38, ਲੁਧਿਆਣਾ ਅਤੇ ਪਟਿਆਲਾ ’ਚ 9-9, ਜਲੰਧਰ ਵਿੱਚ 8 ਅਤੇ ਅੰਮਿ੍ਰਤਸਰ ’ਚ 3 ਪਾਜ਼ਿਟਿਵ ਮਰੀਜ਼ ਸ਼ਾਮਲ ਹਨ। ਸੂਬੇ ’ਚ ਕੋਰੋਨਾ ਵਾਇਰਸ ਦੀ ਸੈਂਪਲਿੰਗ ’ਚ ਕੋਈ ਆਸ ਮੁਤਾਬਕ ਸੁਧਾਰ ਨਜ਼ਰ ਨਹੀਂ ਆ ਰਿਹਾ। ਅੱਜ 1408 ਸੈਂਪਲ ਜਾਂਚ ਲਈ ਭੇਜੇ ਗਏ ਹਨ। ਵਰਨਣਯੋਗ ਹੈ ਕਿ ਸੂਬੇ ’ਚ ਹੁਣ ਤੱਕ ਸਾਹਮਣੇ ਆਏ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 787066 ਹੋ ਗਈ ਹੈ। ਇਨ੍ਹਾਂ ’ਚੋਂ 20525 ਮਰੀਜਾਂ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ