ਕੋਰੋਨਾ : ਇਲਾਜ ਖਰਚ ਦੀਆਂ ਉਪਰਲੀ ਹੱਦ ਸਬੰਧੀ ਅਪੀਲ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Supreme Court

ਕੋਰੋਨਾ : ਇਲਾਜ ਖਰਚ ਦੀਆਂ ਉਪਰਲੀ ਹੱਦ ਸਬੰਧੀ ਅਪੀਲ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਿੱਜੀ ਹਸਪਤਾਲਾਂ ਵਿਚ ਕੋਰੋਨਾ ਮਹਾਂਮਾਰੀ ਦੇ ਇਲਾਜ ਲਈ ਖਰਚ ਦੀ ਉਪਰਲੀ ਹੱਦ ਤੈਅ ਕਰਨ ਦੀ ਅਪੀਲ ‘ਤੇ ਕੇਂਦਰ ਸਰਕਾਰ ਦਾ ਪੱਖ ਜਾਣਨ ਦੀ ਮੰਗ ਕੀਤੀ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਅਭਿਸ਼ੇਕ ਗੋਇੰਕਾ ਦੀ ਸੁਣਵਾਈ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਕੇਂਦਰ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ।

Supreme Court

ਅਦਾਲਤ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਇਕ ਹਫ਼ਤੇ ਵਿਚ ਇਸ ਸਬੰਧੀ ਸਰਕਾਰ ਤੋਂ ਨਿਰਦੇਸ਼ ਲੈਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਇਕ ਹਫ਼ਤੇ ਬਾਅਦ ਹੋਵੇਗੀ। ਪਟੀਸ਼ਨਕਰਤਾ ਨੇ ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ‘ਕੋਵਿਡ 19’ ਦੇ ਇਲਾਜ ਦੀ ਲਾਗਤ ਦੀ ਉਪਰਲੀ ਹੱਦ ਤੈਅ ਕਰਨ ਲਈ ਕੇਂਦਰ ਸਰਕਾਰ ਤੋਂ ਨਿਰਦੇਸ਼ ਮੰਗੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।