ਕੋਰੋਨਾ : ਮੁੱਖ ਅਧਿਆਪਕ ਦੇ ਸੰਪਰਕ ‘ਚ ਆਉਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਟੈਸਟ

ਕੋਰੋਨਾ : ਮੁੱਖ ਅਧਿਆਪਕ ਦੇ ਸੰਪਰਕ ‘ਚ ਆਉਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਟੈਸਟ

ਮੋਹਾਲੀ, (ਕੁਲਵੰਤ ਕੋਟਲੀ) ਬੀਤੇ ਦਿਨ ਮੋਹਾਲੀ ਜਿਲ੍ਹੇ ਵਿੱਚ ਸਕੂਲ ਦੀ ਮੁੱਖ ਅਧਿਆਪਕ ਦੀ ਕੋਰੋਨਾ ਪਾਜ਼ਿਟਿਵ ਰਿਪੋਰਟ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਜ਼ਿਕਰਯੋਗ ਹੈ ਕਿ ਕਰੀਬ 7 ਮਹੀਨੇ ਸਕੂਲ ਬੰਦ ਰਹਿਣ ਤੋਂ ਬਾਅਦ 19 ਅਕਤੂਬਰ ਤੋਂ ਖੁੱਲ੍ਹਣ ਪਿਛੋਂ ਮਟੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਮੁੱਖ ਅਧਿਆਪਕ ਦਾ ਕੋਰੋਨਾ ਪਾਜ਼ਿਟਿਵ ਰਿਪੋਰਟ ਆਈ ਸੀ ਇਸ ਤੋਂ ਪਿੱਛੋਂ ਸਿੱਖਿਆ ਵਿਭਾਗ ਵੱਲੋਂ ਚੌਕਸੀ ਵਰਤਦੇ ਹੋਏ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਸੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਲੈ ਕੇ ਅੱਜ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ਿਟਿਵ ਆਏ ਅਧਿਆਪਕ ਦੇ ਸੰਪਰਕ ਵਿੱਚ ਆਉਣ ਵਾਲਿਆਂ ਦਾ ਕੋਰੋਨਾ ਟੈਸਟ ਕੀਤਾ ਗਿਆ

Cases Corona

ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਅੱਜ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ ਸਣੇ 33 ਜਾਣਿਆਂ ਦੇ ਸੈਂਪਲ ਲਏ ਗਏ ਹਨ ਅੱਜ ਲਏ ਗਏ ਟੈਸਟ ਦੀ ਦੋ ਦਿਨਾਂ ਵਿਚ ਰਿਪੋਰਟ ਆਉਣ ਦੀ ਸੰਭਾਵਨਾ ਹੈ ਸਾਬਕਾ ਕੌਸਲਰ ਹਰਪਾਲ ਸਿੰਘ ਚੰਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮਾਜ ਸੇਵੀਆਂ ਦੀ ਮਦਦ ਨਾਲ ਸਕੂਲ ਨੂੰ ਸੈਨੀਟਾਈਜਰ ਕਰਵਾਇਆ ਗਿਆ ਹੈ ਉਮੀਦ ਕਰਦੇ ਹਾਂ ਕਿ ਸਭ ਦੀ ਟੈਸਟ ਰਿਪੋਰਟ ਨੈਗਟਿਵ ਆਵੇ ਜ਼ਿਕਰਯੋਗ ਹੈ ਕਿ 9ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੁੱਲ੍ਹੇ ਗਏ ਸਕੂਲਾਂ ਵਿੱਚ ਕੋਰੋਨਾ ਦੇ ਡਰ ਕਾਰਨ ਪਹਿਲਾਂ ਹੀ ਬਹੁਤ ਘੱਟ ਗਿਣਤੀ ਵਿਚ ਆ ਰਹੇ ਹਨ ਸਕੂਲਾਂ ਵਿਚ ਮਾਪੇ ਲਿਖਤੀ ਸਹਿਮਤੀ ਦੇਣ ਲਈ ਤਿਆਰ ਨਹੀਂ ਹਨ ਮਾਪਿਆਂ ਵਿਚ ਅਜੇ ਵੀ ਕੋਰੋਨਾ ਦਾ ਡਰ ਪਾਇਆ ਜਾ ਰਿਹਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.