ਪੰਚਕੂਲਾ ‘ਚ ਇੱਕੋ ਹੀ ਪਰਿਵਾਰ ਦੇ 8 ਮੈਂਬਰਾਂ ਦਾ ਕੋਰੋਨਾ ਟੈਸਟ ਪਾਜ਼ਿਟਵ

Corona India

ਪੰਚਕੂਲਾ ‘ਚ ਇੱਕੋ ਹੀ ਪਰਿਵਾਰ ਦੇ 8 ਮੈਂਬਰਾਂ ਦਾ ਕੋਰੋਨਾ ਟੈਸਟ ਪਾਜ਼ਿਟਵ

ਪੰਚਕੂਲਾ। ਹਰਿਆਣਾ ਦੇ ਪੰਚਕੂਲਾ ‘ਚ ਇਕ ਹੀ ਪਰਿਵਾਰ ਦੇ 8 ਲੋਕਾਂ ਦਾ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਹਫੜਾ-ਦਫੜੀ ਮੱਚ ਗਈ ਹੈ। ਪੀ.ਜੀ.ਆਈ ਤੋਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋਈ ਹੈ। ਹੁਣ ਸੰਭਾਵਨਾ ਹੈ ਕਿ ਇਸ ਪਰਿਵਾਰ ਦੇ ਸੰਪਰਕ ‘ਚ ਕਈ ਹੋਰ ਲੋਕ ਵੀ ਆਏ ਹੋਣਗੇ, ਜੋ ਕੋਰੋਨਾ ਪਾਜ਼ੀਟਿਵ ਹੋ ਸਕਦੇ ਹਨ।

ਪੰਚਕੂਲਾ ਦੇ ਡੀ.ਸੀ. ਮੁਕੇਸ਼ ਆਹੂਜਾ ਨੇ ਬਕਾਇਦਾ ਪੀੜਤਾਂ ਦੇ ਨਾਂਅ ਦਸਦਿਆਂ ਕਿਹਾ ਹੈ ਕਿ ਇਨ੍ਹਾਂ ਦੇ ਨਾਂਅ ਜਨਤਕ ਕਰਨ ਦੀ ਜਰੂਰਤ ਹੈ ਕਿਉਂਕਿ ਇਨ੍ਹਾਂ ਦੇ ਸੰਪਰਕ ‘ਚ ਜਿੰਨੇ ਵੀ ਲੋਕ ਆਏ ਹਨ, ਉਨ੍ਹਾਂ ਨੂੰ ਜਾਣਕਾਰੀ ਮਿਲ ਸਕੇ ਕਿ ਇਹ ਪਰਿਵਾਰ ਕੋਰੋਨਾ ਨਾਲ ਪੀੜਤ ਹੈ ਤਾਂ ਕਿ ਉਹ ਲੋਕ ਵੀ ਆਪਣਾ ਟੈਸਟ ਕਰਵਾ ਸਕਣ। ਪੰਚਕੂਲਾ ‘ਚ ਹੁਣ ਇੱਥੇ ਕੋਰੋਨਾ ਦੇ ਕੁੱਲ 14 ਪੀੜਤ ਮਾਮਲੇ ਹੋ ਚੁੱਕੇ ਹਨ ਹਾਲਾਂਕਿ 2 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਪੂਰੇ ਦੇਸ਼ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ ‘ਚ ਮਰੀਜ਼ਾਂ ਦਾ ਅੰਕੜਾ 12,000 ਤੋਂ ਪਾਰ ਪਹੁੰਚ ਚੁੱਕਿਆ ਹੈ ਅਤੇ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 12,380 ਹੋ ਚੁੱਕੀ ਹੈ ਅਤੇ 414 ਮੌਤਾਂ ਹੋ ਚੁੱਕੀਆਂ ਹਨ ਜਦਕਿ 1489 ਲੋਕ ਠੀਕ ਵੀ ਹੋ ਚੁੱਕੇ ਹਨ ਪਰ ਹੁਣ ਪੂਰੇ ਦੇਸ਼ ‘ਚ 10,447 ਐਕਟਿਵ ਕੇਸ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here